ਕੂਚ 26

“ਨੀਲੇ, ਬੈਂਗਣੀ ਅਤੇ ਲਾਲ ਰੰਗ ਦੇ ਧਾਗੇ ਅਤੇ ਬਾਰੀਕ ਮਰੋੜੇ ਹੋਏ ਵੱਧੀਆ ਸੂਤੀ ਦਾ ਪਰਦਾ ਬਣਾਓ, ਜਿਸ ਵਿੱਚ ਕਰੂਬੀ ਫ਼ਰਿਸ਼ਤੇ ਇੱਕ ਹੁਨਰਮੰਦ ਕਾਰੀਗਰ ਦੁਆਰਾ ਬੁਣੇ ਗਏ ਹੋਣ।

Exodus 26:31 (UKJV) And you shall make a vail of blue, and purple, and scarlet, and fine twined linen of cunning work: with cherubims shall it be made:

29ਤੱਖ਼ਤਿਆਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਕੜੇ ਦੇ ਉੱਤੇ ਵੀ ਸੋਨਾ ਲਗਾਵੀ। ਲੱਕੜ ਦੀਆਂ ਸੋਟੀਆਂ ਨੂੰ ਵੀ ਸੋਨੇ ਦੀ ਚਾਦਰ ਚੜ੍ਹਾਓ।

30“ਪਹਾੜ ਉੱਤੇ ਤੁਹਾਨੂੰ ਦਿਖਾਈ ਗਈ ਯੋਜਨਾ ਦੇ ਅਨੁਸਾਰ ਤੰਬੂ ਦੀ ਸਥਾਪਨਾ ਕਰੋ।

31“ਨੀਲੇ, ਬੈਂਗਣੀ ਅਤੇ ਲਾਲ ਰੰਗ ਦੇ ਧਾਗੇ ਅਤੇ ਬਾਰੀਕ ਮਰੋੜੇ ਹੋਏ ਵੱਧੀਆ ਸੂਤੀ ਦਾ ਪਰਦਾ ਬਣਾਓ, ਜਿਸ ਵਿੱਚ ਕਰੂਬੀ ਫ਼ਰਿਸ਼ਤੇ ਇੱਕ ਹੁਨਰਮੰਦ ਕਾਰੀਗਰ ਦੁਆਰਾ ਬੁਣੇ ਗਏ ਹੋਣ।

32ਇਸ ਨੂੰ ਕਿੱਕਰ ਦੀ ਲੱਕੜੀ ਦੇ ਚਾਰ ਖੰਭਿਆਂ ਉੱਤੇ ਸੋਨੇ ਨਾਲ ਮੜ੍ਹੀ ਹੋਈ ਅਤੇ ਚਾਂਦੀ ਦੀਆਂ ਚਾਰ ਚੀਥੀਆਂ ਉੱਤੇ ਖੜ੍ਹੀ ਕਰਕੇ ਸੋਨੇ ਦੇ ਹੁੱਕਾਂ ਨਾਲ ਟੰਗ ਦਿਓ।

33ਪਕੜ ਤੋਂ ਪਰਦਾ ਲਟਕਾਓ ਅਤੇ ਨੇਮ ਦੇ ਸੰਦੂਕ ਨੂੰ ਪਰਦੇ ਦੇ ਪਿੱਛੇ ਰੱਖੋ। ਪਰਦਾ ਪਵਿੱਤਰ ਸਥਾਨ ਨੂੰ ਅੱਤ ਪਵਿੱਤਰ ਸਥਾਨ ਤੋਂ ਵੱਖ ਕਰ ਦੇਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.