ਕੂਚ 26

ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਤੇ ਇਸ ਤਰ੍ਹਾਂ ਤੂੰ ਪਰਦੇ ਦੀ ਸੰਜਾਫ਼ ਦੇ ਦੂਸਰੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ।

Exodus 26:4 (UKJV) And you shall make loops of blue upon the edge of the one curtain from the selvedge in the coupling; and likewise shall you make in the uttermost edge of another curtain, in the coupling of the second.

2ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਹੋਵੇ।

3ਪੰਜ ਪਰਦੇ ਇੱਕ ਦੂਸਰੇ ਨਾਲ ਜੁੜੇ ਹੋਏ ਹੋਣ, ਅਤੇ ਬਾਕੀ ਪੰਜਾਂ ਨਾਲ ਵੀ ਅਜਿਹਾ ਕਰੋ।

4ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਤੇ ਇਸ ਤਰ੍ਹਾਂ ਤੂੰ ਪਰਦੇ ਦੀ ਸੰਜਾਫ਼ ਦੇ ਦੂਸਰੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ।

5ਪੰਜਾਹ ਬੀੜੇ ਤੂੰ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ, ਅਤੇ ਉਹ ਬੀੜੇ ਇੱਕ ਦੂਸਰੇ ਦੇ ਆਹਮੋ-ਸਾਹਮਣੇ ਹੋਣ।

6ਫਿਰ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਂ ਅਤੇ ਉਹਨਾਂ ਦੀ ਵਰਤੋਂ ਪਰਦਿਆਂ ਨੂੰ ਇਕੱਠੇ ਬੰਨ੍ਹਣ ਲਈ ਕਰੋ ਤਾਂ ਜੋ ਡੇਰਾ ਇੱਕੋ ਜਿਹਾ ਹੋ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.