ਕੂਚ 26

ਪੰਜਾਹ ਬੀੜੇ ਤੂੰ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ, ਅਤੇ ਉਹ ਬੀੜੇ ਇੱਕ ਦੂਸਰੇ ਦੇ ਆਹਮੋ-ਸਾਹਮਣੇ ਹੋਣ।

Exodus 26:5 (UKJV) Fifty loops shall you make in the one curtain, and fifty loops shall you make in the edge of the curtain that is in the coupling of the second; that the loops may take hold one of another.

3ਪੰਜ ਪਰਦੇ ਇੱਕ ਦੂਸਰੇ ਨਾਲ ਜੁੜੇ ਹੋਏ ਹੋਣ, ਅਤੇ ਬਾਕੀ ਪੰਜਾਂ ਨਾਲ ਵੀ ਅਜਿਹਾ ਕਰੋ।

4ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਤੇ ਇਸ ਤਰ੍ਹਾਂ ਤੂੰ ਪਰਦੇ ਦੀ ਸੰਜਾਫ਼ ਦੇ ਦੂਸਰੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ।

5ਪੰਜਾਹ ਬੀੜੇ ਤੂੰ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ, ਅਤੇ ਉਹ ਬੀੜੇ ਇੱਕ ਦੂਸਰੇ ਦੇ ਆਹਮੋ-ਸਾਹਮਣੇ ਹੋਣ।

6ਫਿਰ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਂ ਅਤੇ ਉਹਨਾਂ ਦੀ ਵਰਤੋਂ ਪਰਦਿਆਂ ਨੂੰ ਇਕੱਠੇ ਬੰਨ੍ਹਣ ਲਈ ਕਰੋ ਤਾਂ ਜੋ ਡੇਰਾ ਇੱਕੋ ਜਿਹਾ ਹੋ ਜਾਵੇ।

7“ਡੇਰੇ ਦੇ ਤੰਬੂ ਲਈ ਬੱਕਰੀ ਦੇ ਵਾਲਾਂ ਦੇ ਪਰਦੇ ਬਣਾ ਉਹ ਕੁੱਲ ਮਿਲਾ ਕੇ ਗਿਆਰਾਂ ਹੋਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.