4ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਤੇ ਇਸ ਤਰ੍ਹਾਂ ਤੂੰ ਪਰਦੇ ਦੀ ਸੰਜਾਫ਼ ਦੇ ਦੂਸਰੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ।
5ਪੰਜਾਹ ਬੀੜੇ ਤੂੰ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ, ਅਤੇ ਉਹ ਬੀੜੇ ਇੱਕ ਦੂਸਰੇ ਦੇ ਆਹਮੋ-ਸਾਹਮਣੇ ਹੋਣ।
6ਫਿਰ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਂ ਅਤੇ ਉਹਨਾਂ ਦੀ ਵਰਤੋਂ ਪਰਦਿਆਂ ਨੂੰ ਇਕੱਠੇ ਬੰਨ੍ਹਣ ਲਈ ਕਰੋ ਤਾਂ ਜੋ ਡੇਰਾ ਇੱਕੋ ਜਿਹਾ ਹੋ ਜਾਵੇ।
7“ਡੇਰੇ ਦੇ ਤੰਬੂ ਲਈ ਬੱਕਰੀ ਦੇ ਵਾਲਾਂ ਦੇ ਪਰਦੇ ਬਣਾ ਉਹ ਕੁੱਲ ਮਿਲਾ ਕੇ ਗਿਆਰਾਂ ਹੋਣ।
8ਸਾਰੇ ਗਿਆਰਾਂ ਪਰਦੇ ਇੱਕੋ ਆਕਾਰ ਦੇ ਹੋਣੇ ਚਾਹੀਦੇ ਹਨ ਤੀਹ ਹੱਥ ਲੰਬੇ ਅਤੇ ਚਾਰ ਹੱਥ ਚੌੜੇ ਹੋਣ।