14ਦਰਵਾਜ਼ੇ ਦੇ ਇੱਕ ਪਾਸੇ ਦੇ ਪਰਦੇ ਪੰਦਰਾਂ ਹੱਥ ਲੰਬੇ ਹੋਣ, ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ,
15ਅਤੇ ਦੂਜੇ ਪਾਸੇ ਦੇ ਪਰਦੇ ਪੰਦਰਾਂ ਹੱਥ ਹੋਣ। ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਹੋਣ।
16“ਵਿਹੜੇ ਦੇ ਦਰਵਾਜ਼ੇ ਲਈ, ਨੀਲੇ, ਬੈਂਗਣੀ ਅਤੇ ਲਾਲ ਰੰਗ ਦੇ ਧਾਗੇ ਅਤੇ ਬਾਰੀਕ ਮਰੋੜੇ ਵਧੀਆ ਸੂਤੀ ਦਾ ਇੱਕ ਵੀਹ ਹੱਥ ਲੰਮਾ ਪਰਦਾ ਇੱਕ ਕਢਾਈ ਦਾ ਕੰਮ ਚਾਰ ਖੰਭਿਆਂ ਅਤੇ ਚਾਰ ਅਧਾਰਾਂ ਵਾਲਾ ਹੋਵੇ।
17ਅਤੇ ਵਿਹੜੇ ਦੇ ਆਲੇ-ਦੁਆਲੇ ਦੀਆਂ ਸਾਰੀਆਂ ਥੰਮ੍ਹੀਆਂ ਚਾਂਦੀ ਦੀਆਂ ਲਕੀਰਾਂ ਨਾਲ ਸਜਾਈਆਂ ਹੋਈਆਂ ਹੋਣ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਪਿੱਤਲ ਦੀਆਂ ਹੋਣ।
18ਵਿਹੜਾ ਸੌ ਹੱਥ ਲੰਮਾ ਅਤੇ ਪੰਜਾਹ ਹੱਥ ਚੌੜਾ ਹੋਵੇ, ਪੰਜ ਹੱਥ ਉੱਚੇ ਬਾਰੀਕ ਮਰੋੜੇ ਵੱਧੀਆ ਸੂਤੀ ਦੇ ਪਰਦੇ ਅਤੇ ਪਿੱਤਲ ਦੀਆਂ ਨੀਹਾਂ ਵਾਲਾ ਹੋਵੇ।