ਕੂਚ 27

ਡੇਰੇ ਦੀ ਸੇਵਾ ਵਿੱਚ ਵਰਤੀਆਂ ਜਾਣ ਵਾਲੀਆਂ ਸਾਰੀਆਂ ਵਸਤੂਆਂ, ਜੋ ਵੀ ਉਹਨਾਂ ਦਾ ਕੰਮ ਹੈ, ਜਿਸ ਵਿੱਚ ਤੰਬੂ ਦੀਆਂ ਸਾਰੀਆਂ ਕਿੱਲੀਆਂ ਅਤੇ ਵਿਹੜੇ ਦੀਆਂ ਸਾਰੀਆਂ ਕਿੱਲੀਆਂ ਪਿੱਤਲ ਦੀਆਂ ਹੋਣੀਆਂ ਚਾਹੀਦੀਆਂ ਹਨ।

Exodus 27:19 (UKJV) All the vessels of the tabernacle in all the service thereof, and all the pins thereof, and all the pins of the court, shall be of brass.

17ਅਤੇ ਵਿਹੜੇ ਦੇ ਆਲੇ-ਦੁਆਲੇ ਦੀਆਂ ਸਾਰੀਆਂ ਥੰਮ੍ਹੀਆਂ ਚਾਂਦੀ ਦੀਆਂ ਲਕੀਰਾਂ ਨਾਲ ਸਜਾਈਆਂ ਹੋਈਆਂ ਹੋਣ। ਉਨ੍ਹਾਂ ਦੇ ਕੁੰਡੇ ਚਾਂਦੀ ਦੇ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਪਿੱਤਲ ਦੀਆਂ ਹੋਣ।

18ਵਿਹੜਾ ਸੌ ਹੱਥ ਲੰਮਾ ਅਤੇ ਪੰਜਾਹ ਹੱਥ ਚੌੜਾ ਹੋਵੇ, ਪੰਜ ਹੱਥ ਉੱਚੇ ਬਾਰੀਕ ਮਰੋੜੇ ਵੱਧੀਆ ਸੂਤੀ ਦੇ ਪਰਦੇ ਅਤੇ ਪਿੱਤਲ ਦੀਆਂ ਨੀਹਾਂ ਵਾਲਾ ਹੋਵੇ।

19ਡੇਰੇ ਦੀ ਸੇਵਾ ਵਿੱਚ ਵਰਤੀਆਂ ਜਾਣ ਵਾਲੀਆਂ ਸਾਰੀਆਂ ਵਸਤੂਆਂ, ਜੋ ਵੀ ਉਹਨਾਂ ਦਾ ਕੰਮ ਹੈ, ਜਿਸ ਵਿੱਚ ਤੰਬੂ ਦੀਆਂ ਸਾਰੀਆਂ ਕਿੱਲੀਆਂ ਅਤੇ ਵਿਹੜੇ ਦੀਆਂ ਸਾਰੀਆਂ ਕਿੱਲੀਆਂ ਪਿੱਤਲ ਦੀਆਂ ਹੋਣੀਆਂ ਚਾਹੀਦੀਆਂ ਹਨ।

20“ਇਸਰਾਏਲ ਦੇ ਲੋਕਾਂ ਨੂੰ ਹੁਕਮ ਦਿਓ ਕਿ ਉਹ ਤੁਹਾਡੇ ਕੋਲ ਰੋਸ਼ਨੀ ਲਈ ਜ਼ੈਤੂਨ ਦਾ ਸ਼ੁੱਧ ਤੇਲ ਲਿਆਉਣ ਤਾਂ ਜੋ ਸ਼ਮਾਦਾਨ ਸਦਾ ਬਲਦੇ ਰਹਿਣ।

21ਅਤੇ ਮੰਡਲੀ ਦੇ ਤੰਬੂ ਵਿੱਚ ਉਸ ਪਰਦੇ ਤੋਂ ਬਾਹਰ ਜਿਹੜਾ ਸਾਖੀ ਦੇ ਅੱਗੇ ਹੈ ਹਾਰੋਨ ਅਤੇ ਉਸ ਦੇ ਪੁੱਤਰ ਉਸਨੂੰ ਸ਼ਾਮ ਤੋਂ ਲੈ ਕੇ ਸਵੇਰ ਤੱਕ ਯਾਹਵੇਹ ਦੇ ਅੱਗੇ ਬਲਦਾ ਹੋਇਆ ਰੱਖਣ। ਇਹ ਸਦਾ ਲਈ ਇੱਕ ਬਿਧੀ ਪੀੜ੍ਹੀਆਂ ਤੱਕ ਇਸਰਾਏਲੀਆਂ ਵੱਲੋਂ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.