2ਚਾਰੇ ਕੋਨਿਆਂ ਵਿੱਚ ਇੱਕ-ਇੱਕ ਸਿੰਗ ਬਣਾਉ ਤਾਂ ਜੋ ਸਿੰਗ ਅਤੇ ਜਗਵੇਦੀ ਇੱਕ ਟੁਕੜੇ ਦੇ ਹੋਣ ਅਤੇ ਜਗਵੇਦੀ ਨੂੰ ਪਿੱਤਲ ਨਾਲ ਮੜ੍ਹ ਦਿਓ।
3ਜਗਵੇਦੀ ਤੋਂ ਸੁਆਹ ਇਕੱਠੀ ਕਰਨ ਲਈ ਭਾਂਡੇ, ਬੇਲਚੇ, ਛਿੜਕਣ ਵਾਲੇ ਕਟੋਰੇ, ਮੀਟ ਲਈ ਚਮਚੇ ਅਤੇ ਚੁੱਲੇ ਪਿੱਤਲ ਦੇ ਬਣਾਈ।
4ਇਸਦੇ ਦੇ ਸਾਰੇ ਭਾਂਡੇ ਤੂੰ ਪਿੱਤਲ ਦੇ ਬਣਾਈਂ। ਤੂੰ ਉਹ ਦੇ ਲਈ ਪਿੱਤਲ ਦੀ ਇੱਕ ਜਾਲੀਦਾਰ ਝੰਜਰੀ ਬਣਾਈਂ ਅਤੇ ਤੂੰ ਜਾਲੀ ਉੱਤੇ ਉਹ ਦੇ ਚੌਹਾਂ ਖੂੰਜਿਆਂ ਉੱਤੇ ਚਾਰ ਕੜੇ ਪਿੱਤਲ ਦੇ ਬਣਾਈਂ।
5ਇਸ ਨੂੰ ਜਗਵੇਦੀ ਦੇ ਕਿਨਾਰੇ ਦੇ ਹੇਠਾਂ ਰੱਖੋ ਤਾਂ ਜੋ ਇਹ ਜਗਵੇਦੀ ਦੇ ਅੱਧੇ ਪਾਸੇ ਹੋਵੇ।
6ਜਗਵੇਦੀ ਲਈ ਕਿੱਕਰ ਦੀ ਲੱਕੜ ਦੇ ਡੰਡੇ ਬਣਾਉ ਅਤੇ ਉਹਨਾਂ ਨੂੰ ਪਿੱਤਲ ਨਾਲ ਮੜ੍ਹ ਦਿਓ।