19ਤੀਜੀ ਕਤਾਰ ਵਿੱਚ ਜ਼ਰਕਨ, ਹਰੀ ਅਕੀਕ ਅਤੇ ਕਟਹਿਲਾ ਹੋਵੇਗੀ।
20ਚੌਥੀ ਕਤਾਰ ਵਿੱਚ ਬੈਰੂਜ਼, ਸੁਲੇਮਾਨੀ ਅਤੇ ਯਸ਼ਬ ਹੋਣਗੇ। ਇਹ ਆਪੋ-ਆਪਣੇ ਖ਼ਾਨਿਆਂ ਵਿੱਚ ਸੋਨੇ ਨਾਲ ਜੜੇ ਜਾਣ।
21ਉਹ ਪੱਥਰ ਇਸਰਾਏਲ ਦੇ ਪੁੱਤਰਾਂ ਦੇ ਨਾਮਾਂ ਦੇ ਅਨੁਸਾਰ ਹੋਣਗੇ ਅਰਥਾਤ ਉਨ੍ਹਾਂ ਦੇ ਬਾਰਾਂ ਨਾਮਾਂ ਦੇ ਅਨੁਸਾਰ ਛਾਪ ਦੀ ਉੱਕਰਾਈ ਵਾਂਗੂੰ ਹਰ ਇੱਕ ਦੇ ਨਾਮ ਦੇ ਅਨੁਸਾਰ ਉਹ ਬਾਰਾਂ ਗੋਤਾਂ ਲਈ ਹੋਣਗੇ।
22“ਸੀਨੇ ਬੰਦ ਉੱਤੇ ਸ਼ੁੱਧ ਸੋਨੇ ਦੀ ਜੰਜ਼ੀਰੀ ਰੱਸਿਆਂ ਵਾਂਗੂੰ ਗੁੰਦੇ ਹੋਏ ਕੰਮ ਦੀ ਬਣਾਈਂ।
23ਇਸ ਦੇ ਲਈ ਸੋਨੇ ਦੇ ਦੋ ਕੜੇ ਬਣਾਉ ਅਤੇ ਉਹਨਾਂ ਨੂੰ ਸੀਨੇ ਬੰਦ ਦੇ ਦੋ ਕੋਨਿਆਂ ਵਿੱਚ ਬੰਨ੍ਹੋ।