25ਅਤੇ ਦੂਸਰੇ ਦੋਵੇਂ ਸਿਰੇ ਗੁੰਦੀਆਂ ਹੋਈਆਂ ਜੰਜ਼ੀਰੀਆਂ ਦੇ ਉਨ੍ਹਾਂ ਦੋਹਾਂ ਖ਼ਾਨਿਆਂ ਵਿੱਚ ਕੱਸੀਂ ਅਤੇ ਤੂੰ ਉਨ੍ਹਾਂ ਨੂੰ ਏਫ਼ੋਦ ਦੇ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਰੱਖੀਂ।
26ਸੋਨੇ ਦੇ ਦੋ ਕੜੇ ਬਣਾਉ ਅਤੇ ਏਫ਼ੋਦ ਦੇ ਅੱਗੇ ਅੰਦਰਲੇ ਕਿਨਾਰੇ ਉੱਤੇ ਸੀਨੇ ਬੰਦ ਦੇ ਟੁਕੜੇ ਦੇ ਦੂਜੇ ਦੋਨਾਂ ਕੋਨਿਆਂ ਨਾਲ ਜੋੜੋ।
27ਸੋਨੇ ਦੇ ਦੋ ਹੋਰ ਕੜੇ ਬਣਾਉ ਅਤੇ ਉਹਨਾਂ ਨੂੰ ਏਫ਼ੋਦ ਦੇ ਦੋਹਾਂ ਮੋਢਿਆਂ ਦੀਆਂ ਕਤਰਾਂ ਉੱਤੇ ਅਗਲੇ ਪਾਸੇ ਹੇਠਲੀ ਵੱਲ ਸੀਣ ਦੇ ਨੇੜੇ ਏਫ਼ੋਦ ਦੇ ਕਾਰੀਗਰੀ ਨਾਲ ਕੱਢੇ ਹੋਏ ਪਟਕੇ ਦੇ ਉੱਤੇ ਰੱਖੀਂ।
28ਸੀਨੇ ਬੰਦ ਨੂੰ ਕੜਿਆਂ ਦੀ ਨੀਲੀ ਰੱਸੀ ਨਾਲ ਏਫ਼ੋਦ ਦੇ ਕੜਿਆਂ ਨਾਲ ਬੰਨ੍ਹਣਾ, ਇਸ ਨੂੰ ਕਮਰਬੰਦ ਨਾਲ ਜੋੜਨਾ, ਤਾਂ ਜੋ ਸੀਨੇ ਬੰਦ ਏਫ਼ੋਦ ਵਿੱਚੋਂ ਬਾਹਰ ਨਾ ਨਿਕਲੇ।
29“ਜਦੋਂ ਵੀ ਹਾਰੋਨ ਪਵਿੱਤਰ ਸਥਾਨ ਵਿੱਚ ਪ੍ਰਵੇਸ਼ ਕਰਦਾ ਹੈ, ਤਾਂ ਉਹ ਆਪਣੇ ਦਿਲ ਉੱਤੇ ਇਸਰਾਏਲ ਦੇ ਪੁੱਤਰਾਂ ਦੇ ਨਾਮ ਯਾਹਵੇਹ ਦੇ ਅੱਗੇ ਇੱਕ ਨਿਰੰਤਰ ਯਾਦਗਾਰ ਵਜੋਂ ਆਪਣੀ ਛਾਤੀ ਉੱਤੇ ਰੱਖੇਗਾ।