ਕੂਚ 29

ਬਲਦ ਦੇ ਲਹੂ ਵਿੱਚੋਂ ਕੁਝ ਲੈ ਕੇ ਆਪਣੀ ਉਂਗਲੀ ਨਾਲ ਜਗਵੇਦੀ ਦੇ ਸਿੰਗਾਂ ਉੱਤੇ ਲਗਾਈ ਅਤੇ ਬਾਕੀ ਬਚਿਆ ਹੋਇਆ ਖੂਨ ਜਗਵੇਦੀ ਦੇ ਹੇਠਾਂ ਡੋਲ੍ਹ ਦੇਈ।

Exodus 29:12 (UKJV) And you shall take of the blood of the bullock, and put it upon the horns of the altar with your finger, and pour all the blood beside the bottom of the altar.

10“ਬਲਦ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਲਿਆਓ ਅਤੇ ਹਾਰੋਨ ਅਤੇ ਉਸਦੇ ਪੁੱਤਰ ਇਸ ਦੇ ਸਿਰ ਉੱਤੇ ਆਪਣੇ ਹੱਥ ਰੱਖਣ।

11ਉਸ ਬਲਦ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਤੇ ਯਾਹਵੇਹ ਦੀ ਹਜ਼ੂਰੀ ਵਿੱਚ ਵੱਢ ਸੁੱਟੀ।

12ਬਲਦ ਦੇ ਲਹੂ ਵਿੱਚੋਂ ਕੁਝ ਲੈ ਕੇ ਆਪਣੀ ਉਂਗਲੀ ਨਾਲ ਜਗਵੇਦੀ ਦੇ ਸਿੰਗਾਂ ਉੱਤੇ ਲਗਾਈ ਅਤੇ ਬਾਕੀ ਬਚਿਆ ਹੋਇਆ ਖੂਨ ਜਗਵੇਦੀ ਦੇ ਹੇਠਾਂ ਡੋਲ੍ਹ ਦੇਈ।

13ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੇ ਦੇ ਉੱਪਰ ਵਾਲੀ ਚਰਬੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਉਹਨਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਦੇਣਾ।

14ਪਰ ਬਲਦ ਦੇ ਮਾਸ ਅਤੇ ਉਸ ਦੀ ਖੱਲ ਅਤੇ ਉਸ ਦੀਆਂ ਅੰਤੜੀਆਂ ਨੂੰ ਡੇਰੇ ਦੇ ਬਾਹਰ ਸਾੜ ਦਿਓ। ਇਹ ਇੱਕ ਪਾਪ ਦੀ ਭੇਟ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.