ਕੂਚ 29

ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੇ ਦੇ ਉੱਪਰ ਵਾਲੀ ਚਰਬੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਉਹਨਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਦੇਣਾ।

Exodus 29:13 (UKJV) And you shall take all the fat that covers the inwards, and the lobe that is above the liver, and the two kidneys, and the fat that is upon them, and burn them upon the altar.

11ਉਸ ਬਲਦ ਨੂੰ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਤੇ ਯਾਹਵੇਹ ਦੀ ਹਜ਼ੂਰੀ ਵਿੱਚ ਵੱਢ ਸੁੱਟੀ।

12ਬਲਦ ਦੇ ਲਹੂ ਵਿੱਚੋਂ ਕੁਝ ਲੈ ਕੇ ਆਪਣੀ ਉਂਗਲੀ ਨਾਲ ਜਗਵੇਦੀ ਦੇ ਸਿੰਗਾਂ ਉੱਤੇ ਲਗਾਈ ਅਤੇ ਬਾਕੀ ਬਚਿਆ ਹੋਇਆ ਖੂਨ ਜਗਵੇਦੀ ਦੇ ਹੇਠਾਂ ਡੋਲ੍ਹ ਦੇਈ।

13ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੇ ਦੇ ਉੱਪਰ ਵਾਲੀ ਚਰਬੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਉਹਨਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਦੇਣਾ।

14ਪਰ ਬਲਦ ਦੇ ਮਾਸ ਅਤੇ ਉਸ ਦੀ ਖੱਲ ਅਤੇ ਉਸ ਦੀਆਂ ਅੰਤੜੀਆਂ ਨੂੰ ਡੇਰੇ ਦੇ ਬਾਹਰ ਸਾੜ ਦਿਓ। ਇਹ ਇੱਕ ਪਾਪ ਦੀ ਭੇਟ ਹੈ।

15“ਇੱਕ ਭੇਡੂ ਨੂੰ ਲੈ ਅਤੇ ਹਾਰੋਨ ਅਤੇ ਉਸਦੇ ਪੁੱਤਰ ਇਸ ਦੇ ਸਿਰ ਉੱਤੇ ਆਪਣੇ ਹੱਥ ਰੱਖਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.