13ਤੂੰ ਸਾਰੀ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੇ ਦੇ ਉੱਪਰ ਵਾਲੀ ਚਰਬੀ ਅਤੇ ਦੋਹਾਂ ਗੁਰਦਿਆਂ ਨੂੰ ਅਤੇ ਉਹਨਾਂ ਦੇ ਉੱਤੇ ਹੈ ਲੈ ਕੇ ਜਗਵੇਦੀ ਉੱਤੇ ਸਾੜ ਦੇਣਾ।
14ਪਰ ਬਲਦ ਦੇ ਮਾਸ ਅਤੇ ਉਸ ਦੀ ਖੱਲ ਅਤੇ ਉਸ ਦੀਆਂ ਅੰਤੜੀਆਂ ਨੂੰ ਡੇਰੇ ਦੇ ਬਾਹਰ ਸਾੜ ਦਿਓ। ਇਹ ਇੱਕ ਪਾਪ ਦੀ ਭੇਟ ਹੈ।
15“ਇੱਕ ਭੇਡੂ ਨੂੰ ਲੈ ਅਤੇ ਹਾਰੋਨ ਅਤੇ ਉਸਦੇ ਪੁੱਤਰ ਇਸ ਦੇ ਸਿਰ ਉੱਤੇ ਆਪਣੇ ਹੱਥ ਰੱਖਣ।
16ਇਸ ਭੇਡੂ ਨੂੰ ਵੱਢ ਕੇ ਅਤੇ ਇਸ ਦਾ ਲਹੂ ਨੂੰ ਲੈ ਕੇ ਜਗਵੇਦੀ ਦੇ ਪਾਸਿਆਂ ਉੱਤੇ ਛਿੜਕ ਦਿਓ।
17ਭੇਡੂ ਨੂੰ ਟੁਕੜਿਆਂ ਵਿੱਚ ਕੱਟੋ ਅਤੇ ਅੰਦਰੂਨੀ ਅੰਗਾਂ ਅਤੇ ਲੱਤਾਂ ਨੂੰ ਧੋਵੋ, ਉਹਨਾਂ ਨੂੰ ਸਿਰ ਅਤੇ ਦੂਜੇ ਟੁਕੜਿਆਂ ਨਾਲ ਪਾਓ।