ਕੂਚ 29

ਫਿਰ ਸਾਰੇ ਭੇਡੂ ਨੂੰ ਜਗਵੇਦੀ ਉੱਤੇ ਸਾੜ ਦਿਓ। ਇਹ ਯਾਹਵੇਹ ਲਈ ਇੱਕ ਹੋਮ ਦੀ ਭੇਟ ਹੈ, ਇੱਕ ਸੁਗੰਧਤਾ ਹੈ ਅਤੇ ਇੱਕ ਭੋਜਨ ਦੀ ਭੇਟ ਹੈ ਜੋ ਯਾਹਵੇਹ ਨੂੰ ਭੇਟ ਕੀਤੀ ਜਾਂਦੀ ਹੈ।

Exodus 29:18 (UKJV) And you shall burn the whole ram upon the altar: it is a burnt offering unto the LORD: it is a sweet savour, an offering made by fire unto the LORD.

16ਇਸ ਭੇਡੂ ਨੂੰ ਵੱਢ ਕੇ ਅਤੇ ਇਸ ਦਾ ਲਹੂ ਨੂੰ ਲੈ ਕੇ ਜਗਵੇਦੀ ਦੇ ਪਾਸਿਆਂ ਉੱਤੇ ਛਿੜਕ ਦਿਓ।

17ਭੇਡੂ ਨੂੰ ਟੁਕੜਿਆਂ ਵਿੱਚ ਕੱਟੋ ਅਤੇ ਅੰਦਰੂਨੀ ਅੰਗਾਂ ਅਤੇ ਲੱਤਾਂ ਨੂੰ ਧੋਵੋ, ਉਹਨਾਂ ਨੂੰ ਸਿਰ ਅਤੇ ਦੂਜੇ ਟੁਕੜਿਆਂ ਨਾਲ ਪਾਓ।

18ਫਿਰ ਸਾਰੇ ਭੇਡੂ ਨੂੰ ਜਗਵੇਦੀ ਉੱਤੇ ਸਾੜ ਦਿਓ। ਇਹ ਯਾਹਵੇਹ ਲਈ ਇੱਕ ਹੋਮ ਦੀ ਭੇਟ ਹੈ, ਇੱਕ ਸੁਗੰਧਤਾ ਹੈ ਅਤੇ ਇੱਕ ਭੋਜਨ ਦੀ ਭੇਟ ਹੈ ਜੋ ਯਾਹਵੇਹ ਨੂੰ ਭੇਟ ਕੀਤੀ ਜਾਂਦੀ ਹੈ।

19“ਦੂਜੇ ਭੇਡੂ ਨੂੰ ਲੈ ਅਤੇ ਹਾਰੋਨ ਅਤੇ ਉਸਦੇ ਪੁੱਤਰ ਇਸ ਦੇ ਸਿਰ ਉੱਤੇ ਆਪਣੇ ਹੱਥ ਰੱਖਣ।

20ਇਸ ਭੇਡੂ ਨੂੰ ਵੱਢ ਕੇ ਅਤੇ ਉਸ ਦਾ ਕੁਝ ਲਹੂ ਲੈ ਕੇ ਹਾਰੋਨ ਅਤੇ ਉਸਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਸਿਰੇ ਉੱਤੇ, ਉਹਨਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਉਹਨਾਂ ਦੇ ਸੱਜੇ ਪੈਰਾਂ ਦੀਆਂ ਵੱਡੀਆਂ ਉਂਗਲੀਆਂ ਉੱਤੇ ਲਗਾਵੀ। ਫਿਰ ਜਗਵੇਦੀ ਦੇ ਆਲੇ-ਦੁਆਲੇ ਛਿੜਕ ਦੇਈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.