ਕੂਚ 29

“ਤੂੰ ਭੇਡੂ ਦੀ ਚਰਬੀ ਅਤੇ ਉਸਦੀ ਪੂਛ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੇ ਦੀ ਉੱਪਰਲੀ ਚਰਬੀ ਅਤੇ ਦੋਵੇਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਹਨਾਂ ਦੇ ਉੱਤੇ ਹੈ ਅਤੇ ਸੱਜੇ ਪੱਟ ਲਈ ਕਿਉਂਕਿ ਉਹ ਭੇਡੂ ਅਭਿਸ਼ੇਕ ਕਰਨ ਲਈ ਹੈ।

Exodus 29:22 (UKJV) Also you shall take of the ram the fat and the rump, and the fat that covers the inwards, and the lobe above the liver, and the two kidneys, and the fat that is upon them, and the right shoulder; for it is a ram of consecration:

20ਇਸ ਭੇਡੂ ਨੂੰ ਵੱਢ ਕੇ ਅਤੇ ਉਸ ਦਾ ਕੁਝ ਲਹੂ ਲੈ ਕੇ ਹਾਰੋਨ ਅਤੇ ਉਸਦੇ ਪੁੱਤਰਾਂ ਦੇ ਸੱਜੇ ਕੰਨਾਂ ਦੇ ਸਿਰੇ ਉੱਤੇ, ਉਹਨਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਉਹਨਾਂ ਦੇ ਸੱਜੇ ਪੈਰਾਂ ਦੀਆਂ ਵੱਡੀਆਂ ਉਂਗਲੀਆਂ ਉੱਤੇ ਲਗਾਵੀ। ਫਿਰ ਜਗਵੇਦੀ ਦੇ ਆਲੇ-ਦੁਆਲੇ ਛਿੜਕ ਦੇਈ।

21ਅਤੇ ਜਗਵੇਦੀ ਤੋਂ ਕੁਝ ਲਹੂ ਅਤੇ ਮਸਹ ਕਰਨ ਵਾਲੇ ਤੇਲ ਵਿੱਚੋਂ ਕੁਝ ਲੈ ਕੇ ਹਾਰੋਨ ਅਤੇ ਉਸ ਦੇ ਬਸਤਰਾਂ ਉੱਤੇ ਅਤੇ ਉਸ ਦੇ ਪੁੱਤਰਾਂ ਅਤੇ ਉਹਨਾਂ ਦੇ ਕੱਪੜਿਆਂ ਉੱਤੇ ਛਿੜਕ ਦਿਓ। ਫਿਰ ਉਸਨੂੰ ਅਤੇ ਉਸਦੇ ਪੁੱਤਰਾਂ ਅਤੇ ਉਸਦੇ ਕੱਪੜਿਆਂ ਨੂੰ ਪਵਿੱਤਰ ਕੀਤਾ ਜਾਵੇਗਾ।

22“ਤੂੰ ਭੇਡੂ ਦੀ ਚਰਬੀ ਅਤੇ ਉਸਦੀ ਪੂਛ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੇ ਦੀ ਉੱਪਰਲੀ ਚਰਬੀ ਅਤੇ ਦੋਵੇਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਹਨਾਂ ਦੇ ਉੱਤੇ ਹੈ ਅਤੇ ਸੱਜੇ ਪੱਟ ਲਈ ਕਿਉਂਕਿ ਉਹ ਭੇਡੂ ਅਭਿਸ਼ੇਕ ਕਰਨ ਲਈ ਹੈ।

23ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਬਿਨਾਂ ਖਮੀਰ ਤੋਂ ਬਣੀ ਹੋਈ, ਜੋ ਯਾਹਵੇਹ ਦੇ ਅੱਗੇ ਹੈ, ਇੱਕ ਗੋਲ ਰੋਟੀ, ਇੱਕ ਮੋਟੀ ਰੋਟੀ ਜ਼ੈਤੂਨ ਦੇ ਤੇਲ ਨਾਲ ਚੋਪੜੀ ਹੋਈ, ਅਤੇ ਇੱਕ ਪਤਲੀ ਰੋਟੀ ਲਓ।

24ਇਹ ਸਭ ਹਾਰੋਨ ਅਤੇ ਉਸਦੇ ਪੁੱਤਰਾਂ ਦੇ ਹੱਥਾਂ ਵਿੱਚ ਪਾਓ ਅਤੇ ਉਹਨਾਂ ਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਉਣ ਵਾਲੀ ਭੇਟ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.