21ਅਤੇ ਜਗਵੇਦੀ ਤੋਂ ਕੁਝ ਲਹੂ ਅਤੇ ਮਸਹ ਕਰਨ ਵਾਲੇ ਤੇਲ ਵਿੱਚੋਂ ਕੁਝ ਲੈ ਕੇ ਹਾਰੋਨ ਅਤੇ ਉਸ ਦੇ ਬਸਤਰਾਂ ਉੱਤੇ ਅਤੇ ਉਸ ਦੇ ਪੁੱਤਰਾਂ ਅਤੇ ਉਹਨਾਂ ਦੇ ਕੱਪੜਿਆਂ ਉੱਤੇ ਛਿੜਕ ਦਿਓ। ਫਿਰ ਉਸਨੂੰ ਅਤੇ ਉਸਦੇ ਪੁੱਤਰਾਂ ਅਤੇ ਉਸਦੇ ਕੱਪੜਿਆਂ ਨੂੰ ਪਵਿੱਤਰ ਕੀਤਾ ਜਾਵੇਗਾ।
22“ਤੂੰ ਭੇਡੂ ਦੀ ਚਰਬੀ ਅਤੇ ਉਸਦੀ ਪੂਛ ਅਤੇ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਕਲੇਜੇ ਦੀ ਉੱਪਰਲੀ ਚਰਬੀ ਅਤੇ ਦੋਵੇਂ ਗੁਰਦੇ ਨਾਲੇ ਉਹ ਚਰਬੀ ਜਿਹੜੀ ਉਹਨਾਂ ਦੇ ਉੱਤੇ ਹੈ ਅਤੇ ਸੱਜੇ ਪੱਟ ਲਈ ਕਿਉਂਕਿ ਉਹ ਭੇਡੂ ਅਭਿਸ਼ੇਕ ਕਰਨ ਲਈ ਹੈ।
23ਪਤੀਰੀ ਰੋਟੀ ਦੀ ਟੋਕਰੀ ਵਿੱਚੋਂ ਬਿਨਾਂ ਖਮੀਰ ਤੋਂ ਬਣੀ ਹੋਈ, ਜੋ ਯਾਹਵੇਹ ਦੇ ਅੱਗੇ ਹੈ, ਇੱਕ ਗੋਲ ਰੋਟੀ, ਇੱਕ ਮੋਟੀ ਰੋਟੀ ਜ਼ੈਤੂਨ ਦੇ ਤੇਲ ਨਾਲ ਚੋਪੜੀ ਹੋਈ, ਅਤੇ ਇੱਕ ਪਤਲੀ ਰੋਟੀ ਲਓ।
24ਇਹ ਸਭ ਹਾਰੋਨ ਅਤੇ ਉਸਦੇ ਪੁੱਤਰਾਂ ਦੇ ਹੱਥਾਂ ਵਿੱਚ ਪਾਓ ਅਤੇ ਉਹਨਾਂ ਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਉਣ ਵਾਲੀ ਭੇਟ ਹੋਵੇ।
25ਫਿਰ ਉਹਨਾਂ ਨੂੰ ਉਹਨਾਂ ਦੇ ਹੱਥਾਂ ਤੋਂ ਲੈ ਲਵੋ ਅਤੇ ਜਗਵੇਦੀ ਉੱਤੇ ਹੋਮ ਦੀ ਬਲੀ ਉੱਤੇ ਸਾੜ ਦੇਈ, ਇਹ ਯਾਹਵੇਹ ਦੇ ਅੱਗੇ ਇੱਕ ਸੁਗੰਧਤਾ ਹੈ, ਅਤੇ ਯਾਹਵੇਹ ਅੱਗੇ ਇੱਕ ਅੱਗ ਦੀ ਭੇਟ ਹੈ।