24ਇਹ ਸਭ ਹਾਰੋਨ ਅਤੇ ਉਸਦੇ ਪੁੱਤਰਾਂ ਦੇ ਹੱਥਾਂ ਵਿੱਚ ਪਾਓ ਅਤੇ ਉਹਨਾਂ ਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਉਣ ਵਾਲੀ ਭੇਟ ਹੋਵੇ।
25ਫਿਰ ਉਹਨਾਂ ਨੂੰ ਉਹਨਾਂ ਦੇ ਹੱਥਾਂ ਤੋਂ ਲੈ ਲਵੋ ਅਤੇ ਜਗਵੇਦੀ ਉੱਤੇ ਹੋਮ ਦੀ ਬਲੀ ਉੱਤੇ ਸਾੜ ਦੇਈ, ਇਹ ਯਾਹਵੇਹ ਦੇ ਅੱਗੇ ਇੱਕ ਸੁਗੰਧਤਾ ਹੈ, ਅਤੇ ਯਾਹਵੇਹ ਅੱਗੇ ਇੱਕ ਅੱਗ ਦੀ ਭੇਟ ਹੈ।
26ਜਦੋਂ ਤੁਸੀਂ ਹਾਰੋਨ ਦੇ ਅਭਿਸ਼ੇਕ ਲਈ ਭੇਡੂ ਦੀ ਛਾਤੀ ਲੈ ਲਵੋ, ਤਾਂ ਇਸਨੂੰ ਹਿਲਾਉਣ ਦੀ ਭੇਟ ਵਜੋਂ ਯਾਹਵੇਹ ਦੇ ਅੱਗੇ ਹਿਲਾਓ, ਅਤੇ ਇਹ ਤੁਹਾਡਾ ਹਿੱਸਾ ਹੋਵੇਗਾ।
27“ਤੂੰ ਹਿਲਾਉਣ ਵਾਲੀ ਭੇਟ ਦੀ ਛਾਤੀ ਅਤੇ ਚੁਕਣ ਦੀ ਭੇਟ ਦਾ ਪੱਟ ਜਿਹੜਾ ਹਿਲਾਇਆ ਜਾਵੇ ਅਤੇ ਚੁਕਿਆਂ ਜਾਵੇ, ਹਾਰੋਨ ਅਤੇ ਉਸਦੇ ਪੁੱਤਰ ਭੇਡੂ ਦੇ ਉਹਨਾਂ ਹਿੱਸਿਆ ਨੂੰ ਅਭਿਸ਼ੇਕ ਲਈ ਪਵਿੱਤਰ ਕਰਨ।
28ਇਹ ਨਿਯਮ ਹਾਰੋਨ ਅਤੇ ਉਸਦੇ ਪੁੱਤਰਾਂ ਲਈ ਇਸਰਾਏਲੀਆਂ ਤੋਂ ਹਮੇਸ਼ਾ ਲਈ ਹਿੱਸਾ ਰਹੇਗਾ। ਇਹ ਉਹ ਯੋਗਦਾਨ ਹੈ ਜੋ ਇਸਰਾਏਲੀਆਂ ਨੇ ਆਪਣੀਆਂ ਸੰਗਤੀ ਭੇਟਾਂ ਤੋਂ ਯਾਹਵੇਹ ਨੂੰ ਦੇਣਾ ਹੈ।