41ਦੂਸਰਾ ਲੇਲਾ ਸ਼ਾਮ ਦੇ ਵੇਲੇ ਚੜ੍ਹਾਈ ਅਤੇ ਉਸ ਦੇ ਨਾਲ ਸਵੇਰ ਦੇ ਮੈਦੇ ਦੀ ਭੇਟ ਅਨੁਸਾਰ ਅਤੇ ਉਸ ਦੀ ਪੀਣ ਦੀ ਭੇਟ ਅਨੁਸਾਰ ਯਾਹਵੇਹ ਲਈ ਸੁਗੰਧਤਾ ਦੀ ਇੱਕ ਅੱਗ ਦੀ ਭੇਟ ਕਰਕੇ ਚੜ੍ਹਾਈ।
42“ਆਉਣ ਵਾਲੀਆਂ ਪੀੜ੍ਹੀਆਂ ਲਈ ਇਹ ਹੋਮ ਦੀ ਭੇਟ ਸਦਾ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਤੇ, ਯਾਹਵੇਹ ਦੇ ਅੱਗੇ ਕੀਤੀ ਜਾਣੀ ਹੈ। ਉੱਥੇ ਮੈਂ ਤੁਹਾਨੂੰ ਮਿਲਾਂਗਾ ਅਤੇ ਤੁਹਾਡੇ ਨਾਲ ਗੱਲ ਕਰਾਂਗਾ।
43ਉੱਥੇ ਵੀ ਮੈਂ ਇਸਰਾਏਲੀਆਂ ਨੂੰ ਮਿਲਾਂਗਾ, ਅਤੇ ਉਹ ਸਥਾਨ ਮੇਰੀ ਮਹਿਮਾ ਨਾਲ ਪਵਿੱਤਰ ਕੀਤਾ ਜਾਵੇਗਾ।
44“ਇਸ ਲਈ ਮੈਂ ਮੰਡਲੀ ਦੇ ਤੰਬੂ ਅਤੇ ਜਗਵੇਦੀ ਨੂੰ ਪਵਿੱਤਰ ਕਰਾਂਗਾ ਅਤੇ ਹਾਰੋਨ ਅਤੇ ਉਸਦੇ ਪੁੱਤਰਾਂ ਨੂੰ ਜਾਜਕਾਂ ਵਜੋਂ ਮੇਰੀ ਸੇਵਾ ਕਰਨ ਲਈ ਪਵਿੱਤਰ ਕਰਾਂਗਾ।
45ਫਿਰ ਮੈਂ ਇਸਰਾਏਲੀਆਂ ਵਿੱਚ ਵੱਸਾਂਗਾ ਅਤੇ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ।