ਕੂਚ 3

“ਹੁਣ ਤੂੰ ਜਾ, ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠਾ ਕਰ ਅਤੇ ਉਹਨਾਂ ਨੂੰ ਆਖ, ‘ਯਾਹਵੇਹ, ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ਵਰ, ਅਬਰਾਹਾਮ, ਇਸਹਾਕ ਅਤੇ ਯਾਕੋਬ ਦਾ ਪਰਮੇਸ਼ਵਰ, ਮੇਰੇ ਕੋਲ ਪ੍ਰਗਟ ਹੋਇਆ ਅਤੇ ਕਿਹਾ ਕਿ ਮੇਰੀ ਨਿਗਾਹ ਤੁਹਾਡੇ ਤੇ ਹੈ, ਮੈਂ ਤੁਹਾਨੂੰ ਦੇਖਿਆ ਹੈ ਕਿ ਮਿਸਰ ਵਿੱਚ ਤੁਹਾਡੇ ਨਾਲ ਕੀ ਕੀਤਾ ਗਿਆ ਹੈ।

Exodus 3:16 (UKJV) Go, and gather the elders of Israel together, and say unto them, The LORD God of your fathers, the God of Abraham, of Isaac, and of Jacob, appeared unto me, saying, I have surely visited you, and seen that which is done to you in Egypt:

14ਪਰਮੇਸ਼ਵਰ ਨੇ ਮੋਸ਼ੇਹ ਨੂੰ ਕਿਹਾ, “ਮੈਂ ਉਹ ਹਾਂ ਜੋ ਮੈਂ ਹਾਂ ਅਤੇ ਤੂੰ ਇਸਰਾਏਲੀਆਂ ਨੂੰ ਇਹ ਕਹਿਣਾ ਕਿ ‘ਮੈਂ ਹਾਂ ਜੋ ਮੈਂ ਹਾਂ’ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।”

15ਪਰਮੇਸ਼ਵਰ ਨੇ ਮੋਸ਼ੇਹ ਨੂੰ ਇਹ ਵੀ ਕਿਹਾ, “ਇਸਰਾਏਲ ਦੇ ਲੋਕਾਂ ਨੂੰ ਆਖ, ‘ਤੁਹਾਡੇ ਪਿਉ-ਦਾਦਿਆਂ ਦੇ ਪ੍ਰਭੂ, ਅਬਰਾਹਾਮ ਦੇ ਪਰਮੇਸ਼ਵਰ, ਇਸਹਾਕ ਦੇ ਪਰਮੇਸ਼ਵਰ ਅਤੇ ਯਾਕੋਬ ਦੇ ਪਰਮੇਸ਼ਵਰ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।’ “ਇਹ ਮੇਰਾ ਨਾਮ ਸਦਾ ਲਈ ਹੈ, ਉਹ ਨਾਮ ਜੋ ਤੁਸੀਂ ਮੈਨੂੰ ਪੀੜ੍ਹੀ ਦਰ ਪੀੜ੍ਹੀ ਬੁਲਾਓਗੇ।

16“ਹੁਣ ਤੂੰ ਜਾ, ਇਸਰਾਏਲ ਦੇ ਬਜ਼ੁਰਗਾਂ ਨੂੰ ਇਕੱਠਾ ਕਰ ਅਤੇ ਉਹਨਾਂ ਨੂੰ ਆਖ, ‘ਯਾਹਵੇਹ, ਤੁਹਾਡੇ ਪਿਉ-ਦਾਦਿਆਂ ਦਾ ਪਰਮੇਸ਼ਵਰ, ਅਬਰਾਹਾਮ, ਇਸਹਾਕ ਅਤੇ ਯਾਕੋਬ ਦਾ ਪਰਮੇਸ਼ਵਰ, ਮੇਰੇ ਕੋਲ ਪ੍ਰਗਟ ਹੋਇਆ ਅਤੇ ਕਿਹਾ ਕਿ ਮੇਰੀ ਨਿਗਾਹ ਤੁਹਾਡੇ ਤੇ ਹੈ, ਮੈਂ ਤੁਹਾਨੂੰ ਦੇਖਿਆ ਹੈ ਕਿ ਮਿਸਰ ਵਿੱਚ ਤੁਹਾਡੇ ਨਾਲ ਕੀ ਕੀਤਾ ਗਿਆ ਹੈ।

17ਅਤੇ ਮੈਂ ਤੁਹਾਨੂੰ ਮਿਸਰ ਵਿੱਚ ਤੁਹਾਡੇ ਦੁੱਖਾਂ ਵਿੱਚੋਂ ਕੱਢ ਕੇ ਕਨਾਨੀਆਂ, ਹਿੱਤੀਆਂ, ਅਮੋਰੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦੇ ਦੇਸ਼ ਵਿੱਚ ਲਿਆਉਣ ਦਾ ਇਕਰਾਰ ਕੀਤਾ ਹੈ, ਇੱਕ ਦੇਸ਼ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ।’

18“ਇਸਰਾਏਲ ਦੇ ਬਜ਼ੁਰਗ ਤੇਰੀ ਗੱਲ ਸੁਣਨਗੇ, ਫਿਰ ਤੂੰ ਬਜ਼ੁਰਗਾਂ ਨਾਲ ਮਿਸਰ ਦੇ ਰਾਜੇ ਕੋਲ ਜਾ ਕੇ ਉਸਨੂੰ ਆਖਣਾ ‘ਯਾਹਵੇਹ, ਇਬਰਾਨੀਆਂ ਦਾ ਪਰਮੇਸ਼ਵਰ ਸਾਨੂੰ ਮਿਲਿਆ ਹੈ। ਹੁਣ ਸਾਨੂੰ ਤਿੰਨ ਦਿਨਾਂ ਦੇ ਰਾਸਤੇ ਲਈ ਉਜਾੜ ਵਿੱਚ ਜਾਣ ਦੇ ਤਾਂ ਜੋ ਅਸੀਂ ਯਾਹਵੇਹ ਆਪਣੇ ਪਰਮੇਸ਼ਵਰ ਲਈ ਬਲੀਆਂ ਚੜ੍ਹਾਈਏ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.