ਕੂਚ 3

ਤਦ ਉਸ ਨੇ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ਵਰ ਹਾਂ, ਅਬਰਾਹਾਮ ਦਾ ਪਰਮੇਸ਼ਵਰ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ ਹਾਂ।” ਇਸ ਤੇ ਮੋਸ਼ੇਹ ਨੇ ਆਪਣਾ ਚਿਹਰਾ ਲੁਕਾ ਲਿਆ ਕਿਉਂਕਿ ਉਹ ਪਰਮੇਸ਼ਵਰ ਵੱਲ ਦੇਖਣ ਤੋਂ ਡਰਦਾ ਸੀ।

Exodus 3:6 (UKJV) Moreover he said, I am the God of your father, the God of Abraham, the God of Isaac, and the God of Jacob. And Moses hid his face; for he was afraid to look upon God.

4ਜਦੋਂ ਯਾਹਵੇਹ ਨੇ ਦੇਖਿਆ ਕਿ ਉਹ ਵੇਖਣ ਲਈ ਗਿਆ ਹੈ, ਤਾਂ ਪਰਮੇਸ਼ਵਰ ਨੇ ਝਾੜੀ ਦੇ ਅੰਦਰੋਂ ਉਸਨੂੰ ਬੁਲਾਇਆ, “ਮੋਸ਼ੇਹ! ਮੋਸ਼ੇਹ!” ਅਤੇ ਮੋਸ਼ੇਹ ਨੇ ਆਖਿਆ, “ਮੈਂ ਇੱਥੇ ਹਾਂ।”

5ਪਰਮੇਸ਼ਵਰ ਨੇ ਕਿਹਾ, “ਨੇੜੇ ਨਾ ਆ, ਤੂੰ ਆਪਣੀ ਜੁੱਤੀ ਲਾਹ ਦੇ ਕਿਉਂ ਜੋ ਇਹ ਥਾਂ ਜਿੱਥੇ ਤੂੰ ਖਲੋਤਾ ਇਹ ਪਵਿੱਤਰ ਜਗ੍ਹਾ ਹੈ।”

6ਤਦ ਉਸ ਨੇ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ਵਰ ਹਾਂ, ਅਬਰਾਹਾਮ ਦਾ ਪਰਮੇਸ਼ਵਰ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ ਹਾਂ।” ਇਸ ਤੇ ਮੋਸ਼ੇਹ ਨੇ ਆਪਣਾ ਚਿਹਰਾ ਲੁਕਾ ਲਿਆ ਕਿਉਂਕਿ ਉਹ ਪਰਮੇਸ਼ਵਰ ਵੱਲ ਦੇਖਣ ਤੋਂ ਡਰਦਾ ਸੀ।

7ਯਾਹਵੇਹ ਨੇ ਕਿਹਾ, “ਮੈਂ ਮਿਸਰ ਵਿੱਚ ਆਪਣੇ ਲੋਕਾਂ ਦੇ ਦੁੱਖ ਦੇਖੇ ਹਨ। ਮੈਂ ਉਹਨਾਂ ਨੂੰ ਮਿਸਰੀਆ ਦੇ ਕਾਰਨ ਚੀਕਦੇ ਸੁਣਿਆ ਹੈ ਅਤੇ ਮੈਂ ਉਹਨਾਂ ਦੇ ਦੁੱਖਾਂ ਬਾਰੇ ਚਿੰਤਤ ਹਾਂ।

8ਇਸ ਲਈ ਮੈਂ ਉਹਨਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਉਣ ਲਈ ਹੇਠਾਂ ਆਇਆ ਹਾਂ ਅਤੇ ਉਹਨਾਂ ਨੂੰ ਉਸ ਦੇਸ਼ ਵਿੱਚੋਂ ਇੱਕ ਚੰਗੀ ਅਤੇ ਵਿਸ਼ਾਲ ਧਰਤੀ ਵਿੱਚ ਲਿਆਵਾਂਗਾ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ, ਕਨਾਨੀਆਂ, ਹਿੱਤੀਆਂ, ਅਮੋਰੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦਾ ਘਰ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.