5ਪਰਮੇਸ਼ਵਰ ਨੇ ਕਿਹਾ, “ਨੇੜੇ ਨਾ ਆ, ਤੂੰ ਆਪਣੀ ਜੁੱਤੀ ਲਾਹ ਦੇ ਕਿਉਂ ਜੋ ਇਹ ਥਾਂ ਜਿੱਥੇ ਤੂੰ ਖਲੋਤਾ ਇਹ ਪਵਿੱਤਰ ਜਗ੍ਹਾ ਹੈ।”
6ਤਦ ਉਸ ਨੇ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ਵਰ ਹਾਂ, ਅਬਰਾਹਾਮ ਦਾ ਪਰਮੇਸ਼ਵਰ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ ਹਾਂ।” ਇਸ ਤੇ ਮੋਸ਼ੇਹ ਨੇ ਆਪਣਾ ਚਿਹਰਾ ਲੁਕਾ ਲਿਆ ਕਿਉਂਕਿ ਉਹ ਪਰਮੇਸ਼ਵਰ ਵੱਲ ਦੇਖਣ ਤੋਂ ਡਰਦਾ ਸੀ।
7ਯਾਹਵੇਹ ਨੇ ਕਿਹਾ, “ਮੈਂ ਮਿਸਰ ਵਿੱਚ ਆਪਣੇ ਲੋਕਾਂ ਦੇ ਦੁੱਖ ਦੇਖੇ ਹਨ। ਮੈਂ ਉਹਨਾਂ ਨੂੰ ਮਿਸਰੀਆ ਦੇ ਕਾਰਨ ਚੀਕਦੇ ਸੁਣਿਆ ਹੈ ਅਤੇ ਮੈਂ ਉਹਨਾਂ ਦੇ ਦੁੱਖਾਂ ਬਾਰੇ ਚਿੰਤਤ ਹਾਂ।
8ਇਸ ਲਈ ਮੈਂ ਉਹਨਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਉਣ ਲਈ ਹੇਠਾਂ ਆਇਆ ਹਾਂ ਅਤੇ ਉਹਨਾਂ ਨੂੰ ਉਸ ਦੇਸ਼ ਵਿੱਚੋਂ ਇੱਕ ਚੰਗੀ ਅਤੇ ਵਿਸ਼ਾਲ ਧਰਤੀ ਵਿੱਚ ਲਿਆਵਾਂਗਾ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ, ਕਨਾਨੀਆਂ, ਹਿੱਤੀਆਂ, ਅਮੋਰੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦਾ ਘਰ।
9ਅਤੇ ਹੁਣ ਇਸਰਾਏਲੀਆਂ ਦੀ ਦੁਹਾਈ ਮੇਰੇ ਤੱਕ ਪਹੁੰਚ ਗਈ ਹੈ ਅਤੇ ਮੈਂ ਦੇਖਿਆ ਹੈ ਕਿ ਮਿਸਰੀ ਕਿਵੇਂ ਉਹਨਾਂ ਉੱਤੇ ਜ਼ੁਲਮ ਕਰਦੇ ਹਨ।