ਕੂਚ 3

ਇਸ ਲਈ ਮੈਂ ਉਹਨਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਉਣ ਲਈ ਹੇਠਾਂ ਆਇਆ ਹਾਂ ਅਤੇ ਉਹਨਾਂ ਨੂੰ ਉਸ ਦੇਸ਼ ਵਿੱਚੋਂ ਇੱਕ ਚੰਗੀ ਅਤੇ ਵਿਸ਼ਾਲ ਧਰਤੀ ਵਿੱਚ ਲਿਆਵਾਂਗਾ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ, ਕਨਾਨੀਆਂ, ਹਿੱਤੀਆਂ, ਅਮੋਰੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦਾ ਘਰ।

Exodus 3:8 (UKJV) And I am come down to deliver them out of the hand of the Egyptians, and to bring them up out of that land unto a good land and a large, unto a land flowing with milk and honey; unto the place of the Canaanites, and the Hittites, and the Amorites, and the Perizzites, and the Hivites, and the Jebusites.

6ਤਦ ਉਸ ਨੇ ਆਖਿਆ, “ਮੈਂ ਤੇਰੇ ਪਿਤਾ ਦਾ ਪਰਮੇਸ਼ਵਰ ਹਾਂ, ਅਬਰਾਹਾਮ ਦਾ ਪਰਮੇਸ਼ਵਰ, ਇਸਹਾਕ ਦਾ ਪਰਮੇਸ਼ਵਰ ਅਤੇ ਯਾਕੋਬ ਦਾ ਪਰਮੇਸ਼ਵਰ ਹਾਂ।” ਇਸ ਤੇ ਮੋਸ਼ੇਹ ਨੇ ਆਪਣਾ ਚਿਹਰਾ ਲੁਕਾ ਲਿਆ ਕਿਉਂਕਿ ਉਹ ਪਰਮੇਸ਼ਵਰ ਵੱਲ ਦੇਖਣ ਤੋਂ ਡਰਦਾ ਸੀ।

7ਯਾਹਵੇਹ ਨੇ ਕਿਹਾ, “ਮੈਂ ਮਿਸਰ ਵਿੱਚ ਆਪਣੇ ਲੋਕਾਂ ਦੇ ਦੁੱਖ ਦੇਖੇ ਹਨ। ਮੈਂ ਉਹਨਾਂ ਨੂੰ ਮਿਸਰੀਆ ਦੇ ਕਾਰਨ ਚੀਕਦੇ ਸੁਣਿਆ ਹੈ ਅਤੇ ਮੈਂ ਉਹਨਾਂ ਦੇ ਦੁੱਖਾਂ ਬਾਰੇ ਚਿੰਤਤ ਹਾਂ।

8ਇਸ ਲਈ ਮੈਂ ਉਹਨਾਂ ਨੂੰ ਮਿਸਰੀਆਂ ਦੇ ਹੱਥੋਂ ਛੁਡਾਉਣ ਲਈ ਹੇਠਾਂ ਆਇਆ ਹਾਂ ਅਤੇ ਉਹਨਾਂ ਨੂੰ ਉਸ ਦੇਸ਼ ਵਿੱਚੋਂ ਇੱਕ ਚੰਗੀ ਅਤੇ ਵਿਸ਼ਾਲ ਧਰਤੀ ਵਿੱਚ ਲਿਆਵਾਂਗਾ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ, ਕਨਾਨੀਆਂ, ਹਿੱਤੀਆਂ, ਅਮੋਰੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦਾ ਘਰ।

9ਅਤੇ ਹੁਣ ਇਸਰਾਏਲੀਆਂ ਦੀ ਦੁਹਾਈ ਮੇਰੇ ਤੱਕ ਪਹੁੰਚ ਗਈ ਹੈ ਅਤੇ ਮੈਂ ਦੇਖਿਆ ਹੈ ਕਿ ਮਿਸਰੀ ਕਿਵੇਂ ਉਹਨਾਂ ਉੱਤੇ ਜ਼ੁਲਮ ਕਰਦੇ ਹਨ।

10ਇਸ ਲਈ ਹੁਣ ਤੂੰ ਜਾ ਅਤੇ ਮੈਂ ਤੈਨੂੰ ਫ਼ਿਰਾਊਨ ਕੋਲ ਭੇਜ ਰਿਹਾ ਹਾਂ ਤਾਂ ਜੋ ਤੂੰ ਮੇਰੀ ਪਰਜਾ ਇਸਰਾਏਲੀਆਂ ਨੂੰ ਮਿਸਰ ਤੋਂ ਬਾਹਰ ਕੱਢ ਲਿਆਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.