ਕੂਚ 30

“ਜਦੋਂ ਤੂੰ ਇਸਰਾਏਲੀਆਂ ਦੀ ਗਿਣਤੀ ਕਰਨ ਲਈ ਉਹਨਾਂ ਦੀ ਜਨਗਣਨਾ ਕਰਦੇ ਹੋ, ਤਾਂ ਹਰੇਕ ਨੂੰ ਉਸ ਦੀ ਗਿਣਤੀ ਦੇ ਸਮੇਂ ਯਾਹਵੇਹ ਨੂੰ ਆਪਣੀ ਜਾਨ ਦੀ ਰਿਹਾਈ ਦੀ ਕੀਮਤ ਅਦਾ ਕਰੇ। ਜਦੋਂ ਤੂੰ ਉਨ੍ਹਾਂ ਦੀ ਗਿਣਤੀ ਕਰੇਂਗਾ ਤਾਂ ਉਨ੍ਹਾਂ ਉੱਤੇ ਕੋਈ ਬਿਪਤਾ ਨਹੀਂ ਆਵੇਗੀ।

Exodus 30:12 (UKJV) When you take the sum of the children of Israel after their number, then shall they give every man a ransom for his soul unto the LORD, when you number them; that there be no plague among them, when you number them.

10ਸਾਲ ਵਿੱਚ ਇੱਕ ਵਾਰ ਹਾਰੋਨ ਆਪਣੇ ਸਿੰਗਾਂ ਉੱਤੇ ਪ੍ਰਾਸਚਿਤ ਕਰੇ। ਇਹ ਸਾਲਾਨਾ ਪ੍ਰਾਸਚਿਤ ਪਾਪ ਦੀ ਭੇਟ ਦੇ ਲਹੂ ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਕੀਤਾ ਜਾਣਾ ਚਾਹੀਦਾ ਹੈ। ਇਹ ਯਾਹਵੇਹ ਲਈ ਸਭ ਤੋਂ ਪਵਿੱਤਰ ਹੈ।”

11ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

12“ਜਦੋਂ ਤੂੰ ਇਸਰਾਏਲੀਆਂ ਦੀ ਗਿਣਤੀ ਕਰਨ ਲਈ ਉਹਨਾਂ ਦੀ ਜਨਗਣਨਾ ਕਰਦੇ ਹੋ, ਤਾਂ ਹਰੇਕ ਨੂੰ ਉਸ ਦੀ ਗਿਣਤੀ ਦੇ ਸਮੇਂ ਯਾਹਵੇਹ ਨੂੰ ਆਪਣੀ ਜਾਨ ਦੀ ਰਿਹਾਈ ਦੀ ਕੀਮਤ ਅਦਾ ਕਰੇ। ਜਦੋਂ ਤੂੰ ਉਨ੍ਹਾਂ ਦੀ ਗਿਣਤੀ ਕਰੇਂਗਾ ਤਾਂ ਉਨ੍ਹਾਂ ਉੱਤੇ ਕੋਈ ਬਿਪਤਾ ਨਹੀਂ ਆਵੇਗੀ।

13ਹਰੇਕ ਜਿਹੜਾ ਪਹਿਲਾਂ ਤੋਂ ਗਿਣੇ ਗਏ ਲੋਕਾਂ ਨੂੰ ਪਾਰ ਲੰਘਦਾ ਹੈ, ਪਵਿੱਤਰ ਸਥਾਨ ਦੇ ਸ਼ੈਕੇਲ ਦੇ ਅਨੁਸਾਰ, ਜਿਸ ਦਾ ਵਜ਼ਨ ਵੀਹ ਗੇਰਾਹ ਹੈ, ਅੱਧਾ ਸ਼ੈਕੇਲ ਦੇਣਾ ਚਾਹੀਦਾ ਹੈ। ਇਹ ਅੱਧਾ ਸ਼ੈਕੇਲ ਯਾਹਵੇਹ ਲਈ ਭੇਟ ਹੈ।

14ਉਹ ਸਾਰੇ ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਪਾਰ ਲੰਘਦੇ ਹਨ, ਉਹ ਯਾਹਵੇਹ ਦੀ ਚੁੱਕਣ ਦੀ ਭੇਟ ਦੇਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.