ਕੂਚ 31

ਅਤੇ ਪਵਿੱਤਰ ਸਥਾਨ ਲਈ ਮਸਹ ਕਰਨ ਵਾਲਾ ਤੇਲ ਅਤੇ ਸੁਗੰਧਿਤ ਧੂਪ। “ਉਹ ਉਹਨਾਂ ਨੂੰ ਉਵੇਂ ਹੀ ਬਣਾਉਣ ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਸੀ।”

Exodus 31:11 (UKJV) And the anointing oil, and sweet incense for the holy place: according to all that I have commanded you shall they do.

9ਹੋਮ ਬਲੀ ਦੀ ਜਗਵੇਦੀ ਅਤੇ ਇਸ ਦੇ ਸਾਰੇ ਭਾਂਡੇ, ਅਤੇ ਹੌਦ ਅਤੇ ਉਸ ਦੀ ਚੌਂਕੀ

10ਅਤੇ ਬੁਣੇ ਹੋਏ ਕੱਪੜੇ, ਹਾਰੋਨ ਜਾਜਕ ਲਈ ਪਵਿੱਤਰ ਬਸਤਰ ਅਤੇ ਉਸਦੇ ਪੁੱਤਰਾਂ ਲਈ ਕੱਪੜੇ ਜਦੋਂ ਉਹ ਜਾਜਕ ਵਜੋਂ ਸੇਵਾ ਕਰਦੇ ਹਨ,

11ਅਤੇ ਪਵਿੱਤਰ ਸਥਾਨ ਲਈ ਮਸਹ ਕਰਨ ਵਾਲਾ ਤੇਲ ਅਤੇ ਸੁਗੰਧਿਤ ਧੂਪ। “ਉਹ ਉਹਨਾਂ ਨੂੰ ਉਵੇਂ ਹੀ ਬਣਾਉਣ ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਸੀ।”

12ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

13“ਇਸਰਾਏਲੀਆਂ ਨੂੰ ਆਖ, ‘ਤੁਹਾਨੂੰ ਮੇਰੇ ਸਬਤ ਦੀ ਪਾਲਣਾ ਕਰਨੀ ਚਾਹੀਦੀ ਹੈ। ਇਹ ਮੇਰੇ ਅਤੇ ਤੁਹਾਡੇ ਵਿਚਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਨਿਸ਼ਾਨੀ ਹੋਵੇਗੀ, ਤਾਂ ਜੋ ਤੁਸੀਂ ਜਾਣ ਸਕੋ ਕਿ ਮੈਂ ਯਾਹਵੇਹ ਹਾਂ, ਜੋ ਤੁਹਾਨੂੰ ਪਵਿੱਤਰ ਬਣਾਉਂਦਾ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.