ਕੂਚ 31

“ ‘ਸਬਤ ਦੀ ਪਾਲਣਾ ਕਰੋ, ਕਿਉਂਕਿ ਇਹ ਤੁਹਾਡੇ ਲਈ ਪਵਿੱਤਰ ਹੈ। ਕੋਈ ਵੀ ਜੋ ਇਸ ਨੂੰ ਅਪਵਿੱਤਰ ਕਰਦਾ ਹੈ ਉਹ ਮਾਰਿਆ ਜਾਵੇ, ਜਿਹੜੇ ਲੋਕ ਉਸ ਦਿਨ ਕੋਈ ਕੰਮ ਕਰਦੇ ਹਨ ਉਹਨਾਂ ਨੂੰ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

Exodus 31:14 (UKJV) All of you shall keep the sabbath therefore; for it is holy unto you: every one that defiles it shall surely be put to death: for whosoever does any work therein, that soul shall be cut off from among his people.

12ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ,

13“ਇਸਰਾਏਲੀਆਂ ਨੂੰ ਆਖ, ‘ਤੁਹਾਨੂੰ ਮੇਰੇ ਸਬਤ ਦੀ ਪਾਲਣਾ ਕਰਨੀ ਚਾਹੀਦੀ ਹੈ। ਇਹ ਮੇਰੇ ਅਤੇ ਤੁਹਾਡੇ ਵਿਚਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਨਿਸ਼ਾਨੀ ਹੋਵੇਗੀ, ਤਾਂ ਜੋ ਤੁਸੀਂ ਜਾਣ ਸਕੋ ਕਿ ਮੈਂ ਯਾਹਵੇਹ ਹਾਂ, ਜੋ ਤੁਹਾਨੂੰ ਪਵਿੱਤਰ ਬਣਾਉਂਦਾ ਹੈ।

14“ ‘ਸਬਤ ਦੀ ਪਾਲਣਾ ਕਰੋ, ਕਿਉਂਕਿ ਇਹ ਤੁਹਾਡੇ ਲਈ ਪਵਿੱਤਰ ਹੈ। ਕੋਈ ਵੀ ਜੋ ਇਸ ਨੂੰ ਅਪਵਿੱਤਰ ਕਰਦਾ ਹੈ ਉਹ ਮਾਰਿਆ ਜਾਵੇ, ਜਿਹੜੇ ਲੋਕ ਉਸ ਦਿਨ ਕੋਈ ਕੰਮ ਕਰਦੇ ਹਨ ਉਹਨਾਂ ਨੂੰ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।

15ਛੇ ਦਿਨ ਕੰਮ ਕੀਤਾ ਜਾਵੇ, ਪਰ ਸੱਤਵਾਂ ਦਿਨ ਸਬਤ ਦੇ ਅਰਾਮ ਦਾ ਦਿਨ ਹੈ, ਜੋ ਯਾਹਵੇਹ ਲਈ ਪਵਿੱਤਰ ਹੈ। ਜੋ ਕੋਈ ਸਬਤ ਦੇ ਦਿਨ ਕੋਈ ਕੰਮ ਕਰਦਾ ਹੈ ਉਹ ਜ਼ਰੂਰ ਮਾਰਿਆ ਜਾਵੇ।

16ਇਸਰਾਏਲੀਆਂ ਨੇ ਸਬਤ ਨੂੰ ਮਨਾਉਣ, ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਆਰਾਮ ਦਾ ਦਿਨ ਕਰਕੇ ਮਨਾਉਣ ਕਿਉਂ ਜੋ ਇਹ ਸਦਾ ਲਈ ਇੱਕ ਨੇਮ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.