ਕੂਚ 32

ਉਹਨਾਂ ਨੇ ਮੈਨੂੰ ਕਿਹਾ, ‘ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ। ਕਿਉਂ ਜੋ ਇਹ ਮੋਸ਼ੇਹ ਜਿਹੜਾ ਸਾਨੂੰ ਮਿਸਰ ਦੇਸ਼ ਵਿੱਚੋਂ ਤਾਂ ਕੱਢ ਲਿਆਇਆ, ਪਰ ਸਾਨੂੰ ਉਸ ਦਾ ਕੁਝ ਪਤਾ ਨਹੀਂ ਹੈ।’

Exodus 32:23 (UKJV) For they said unto me, Make us gods, which shall go before us: for as for this Moses, the man that brought us up out of the land of Egypt, we know not what is become of him.

21ਮੋਸ਼ੇਹ ਨੇ ਹਾਰੋਨ ਨੂੰ ਕਿਹਾ, “ਇਨ੍ਹਾਂ ਲੋਕਾਂ ਨੇ ਤੇਰੇ ਨਾਲ ਕੀ ਕੀਤਾ ਜੋ ਤੂੰ ਉਹਨਾਂ ਨੂੰ ਇੰਨੇ ਵੱਡੇ ਪਾਪ ਵਿੱਚ ਲਿਆਇਆ?”

22ਹਾਰੋਨ ਨੇ ਜਵਾਬ ਦਿੱਤਾ, “ਮੇਰੇ ਸੁਆਮੀ, ਗੁੱਸੇ ਨਾ ਹੋਵੋ! ਤੂੰ ਜਾਣਦਾ ਹੈ ਕਿ ਇਹ ਲੋਕ ਬੁਰਾਈ ਲਈ ਕਿੰਨੇ ਤਿਆਰ ਹਨ।

23ਉਹਨਾਂ ਨੇ ਮੈਨੂੰ ਕਿਹਾ, ‘ਸਾਡੇ ਲਈ ਦੇਵਤਾ ਬਣਾ ਜਿਹੜਾ ਸਾਡੇ ਅੱਗੇ-ਅੱਗੇ ਚੱਲੇ। ਕਿਉਂ ਜੋ ਇਹ ਮੋਸ਼ੇਹ ਜਿਹੜਾ ਸਾਨੂੰ ਮਿਸਰ ਦੇਸ਼ ਵਿੱਚੋਂ ਤਾਂ ਕੱਢ ਲਿਆਇਆ, ਪਰ ਸਾਨੂੰ ਉਸ ਦਾ ਕੁਝ ਪਤਾ ਨਹੀਂ ਹੈ।’

24ਇਸ ਲਈ ਮੈਂ ਉਹਨਾਂ ਨੂੰ ਕਿਹਾ, ‘ਜਿਸ ਕੋਲ ਸੋਨੇ ਦੇ ਗਹਿਣੇ ਹਨ, ਉਹ ਲਾਹ ਦਿਓ।’ ਤਦ ਉਹਨਾਂ ਨੇ ਮੈਨੂੰ ਸੋਨਾ ਦਿੱਤਾ ਅਤੇ ਮੈਂ ਅੱਗ ਵਿੱਚ ਸੁੱਟ ਦਿੱਤਾ ਅਤੇ ਇਹ ਵੱਛਾ ਬਾਹਰ ਆ ਗਿਆ!”

25ਮੋਸ਼ੇਹ ਨੇ ਦੇਖਿਆ ਕਿ ਲੋਕ ਬੇ-ਲਾਗਮ ਹੋ ਗਏ ਸਨ ਅਤੇ ਹਾਰੋਨ ਨੇ ਉਹਨਾਂ ਨੂੰ ਕਾਬੂ ਤੋਂ ਬਾਹਰ ਜਾਣ ਦਿੱਤਾ ਸੀ ਅਤੇ ਇਸ ਲਈ ਉਹ ਉਹਨਾਂ ਦੇ ਦੁਸ਼ਮਣਾਂ ਲਈ ਮਜ਼ਾਕ ਬਣ ਗਏ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.