ਕੂਚ 32

ਇਸ ਲਈ ਮੋਸ਼ੇਹ ਡੇਰੇ ਦੇ ਪ੍ਰਵੇਸ਼ ਦੁਆਰ ਤੇ ਖੜ੍ਹਾ ਹੋ ਗਿਆ ਅਤੇ ਕਿਹਾ, “ਜੋ ਕੋਈ ਯਾਹਵੇਹ ਦੇ ਲਈ ਹੈ ਉਹ ਮੇਰੇ ਕੋਲ ਆਵੇ।” ਅਤੇ ਸਾਰੇ ਲੇਵੀ ਉਸ ਕੋਲ ਇਕੱਠੇ ਹੋਏ।

Exodus 32:26 (UKJV) Then Moses stood in the gate of the camp, and said, Who is on the LORD's side? let him come unto me. And all the sons of Levi gathered themselves together unto him.

24ਇਸ ਲਈ ਮੈਂ ਉਹਨਾਂ ਨੂੰ ਕਿਹਾ, ‘ਜਿਸ ਕੋਲ ਸੋਨੇ ਦੇ ਗਹਿਣੇ ਹਨ, ਉਹ ਲਾਹ ਦਿਓ।’ ਤਦ ਉਹਨਾਂ ਨੇ ਮੈਨੂੰ ਸੋਨਾ ਦਿੱਤਾ ਅਤੇ ਮੈਂ ਅੱਗ ਵਿੱਚ ਸੁੱਟ ਦਿੱਤਾ ਅਤੇ ਇਹ ਵੱਛਾ ਬਾਹਰ ਆ ਗਿਆ!”

25ਮੋਸ਼ੇਹ ਨੇ ਦੇਖਿਆ ਕਿ ਲੋਕ ਬੇ-ਲਾਗਮ ਹੋ ਗਏ ਸਨ ਅਤੇ ਹਾਰੋਨ ਨੇ ਉਹਨਾਂ ਨੂੰ ਕਾਬੂ ਤੋਂ ਬਾਹਰ ਜਾਣ ਦਿੱਤਾ ਸੀ ਅਤੇ ਇਸ ਲਈ ਉਹ ਉਹਨਾਂ ਦੇ ਦੁਸ਼ਮਣਾਂ ਲਈ ਮਜ਼ਾਕ ਬਣ ਗਏ ਸਨ।

26ਇਸ ਲਈ ਮੋਸ਼ੇਹ ਡੇਰੇ ਦੇ ਪ੍ਰਵੇਸ਼ ਦੁਆਰ ਤੇ ਖੜ੍ਹਾ ਹੋ ਗਿਆ ਅਤੇ ਕਿਹਾ, “ਜੋ ਕੋਈ ਯਾਹਵੇਹ ਦੇ ਲਈ ਹੈ ਉਹ ਮੇਰੇ ਕੋਲ ਆਵੇ।” ਅਤੇ ਸਾਰੇ ਲੇਵੀ ਉਸ ਕੋਲ ਇਕੱਠੇ ਹੋਏ।

27ਫਿਰ ਉਸਨੇ ਉਹਨਾਂ ਨੂੰ ਕਿਹਾ, “ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ, ‘ਹਰੇਕ ਆਦਮੀ ਆਪਣੀਆਂ ਤਲਵਾਰਾਂ ਲੱਕ ਨਾਲ ਬੰਨ੍ਹ ਕੇ। ਡੇਰੇ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਅੱਗੇ-ਪਿੱਛੇ ਜਾਵੇ, ਹਰ ਇੱਕ ਆਪਣੇ ਭਰਾ ਅਤੇ ਦੋਸਤ ਅਤੇ ਗੁਆਂਢੀ ਨੂੰ ਮਾਰ ਦਾਉ।’ ”

28ਲੇਵੀਆਂ ਨੇ ਮੋਸ਼ੇਹ ਦੇ ਹੁਕਮ ਅਨੁਸਾਰ ਕੀਤਾ ਅਤੇ ਉਸ ਦਿਨ ਲਗਭਗ ਤਿੰਨ ਹਜ਼ਾਰ ਲੋਕ ਮਾਰੇ ਗਏ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.