26ਇਸ ਲਈ ਮੋਸ਼ੇਹ ਡੇਰੇ ਦੇ ਪ੍ਰਵੇਸ਼ ਦੁਆਰ ਤੇ ਖੜ੍ਹਾ ਹੋ ਗਿਆ ਅਤੇ ਕਿਹਾ, “ਜੋ ਕੋਈ ਯਾਹਵੇਹ ਦੇ ਲਈ ਹੈ ਉਹ ਮੇਰੇ ਕੋਲ ਆਵੇ।” ਅਤੇ ਸਾਰੇ ਲੇਵੀ ਉਸ ਕੋਲ ਇਕੱਠੇ ਹੋਏ।
27ਫਿਰ ਉਸਨੇ ਉਹਨਾਂ ਨੂੰ ਕਿਹਾ, “ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ, ‘ਹਰੇਕ ਆਦਮੀ ਆਪਣੀਆਂ ਤਲਵਾਰਾਂ ਲੱਕ ਨਾਲ ਬੰਨ੍ਹ ਕੇ। ਡੇਰੇ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਅੱਗੇ-ਪਿੱਛੇ ਜਾਵੇ, ਹਰ ਇੱਕ ਆਪਣੇ ਭਰਾ ਅਤੇ ਦੋਸਤ ਅਤੇ ਗੁਆਂਢੀ ਨੂੰ ਮਾਰ ਦਾਉ।’ ”
28ਲੇਵੀਆਂ ਨੇ ਮੋਸ਼ੇਹ ਦੇ ਹੁਕਮ ਅਨੁਸਾਰ ਕੀਤਾ ਅਤੇ ਉਸ ਦਿਨ ਲਗਭਗ ਤਿੰਨ ਹਜ਼ਾਰ ਲੋਕ ਮਾਰੇ ਗਏ।
29ਫਿਰ ਮੋਸ਼ੇਹ ਨੇ ਆਖਿਆ, “ਅੱਜ ਤੁਹਾਨੂੰ ਯਾਹਵੇਹ ਤੋਂ ਵੱਖ ਕੀਤਾ ਗਿਆ ਹੈ, ਕਿਉਂਕਿ ਤੁਸੀਂ ਆਪਣੇ ਹੀ ਪੁੱਤਰਾਂ ਅਤੇ ਭਰਾਵਾਂ ਦੇ ਵਿਰੁੱਧ ਸੀ ਅਤੇ ਉਸ ਨੇ ਅੱਜ ਤੁਹਾਨੂੰ ਅਸੀਸ ਦਿੱਤੀ ਹੈ।”
30ਅਗਲੇ ਦਿਨ ਮੋਸ਼ੇਹ ਨੇ ਲੋਕਾਂ ਨੂੰ ਆਖਿਆ, “ਤੁਸੀਂ ਬਹੁਤ ਵੱਡਾ ਪਾਪ ਕੀਤਾ ਹੈ। ਪਰ ਹੁਣ ਮੈਂ ਯਾਹਵੇਹ ਕੋਲ ਜਾਵਾਂਗਾ, ਸ਼ਾਇਦ ਮੈਂ ਤੁਹਾਡੇ ਪਾਪ ਦੀ ਭੇਟ ਲਈ ਪ੍ਰਾਸਚਿਤ ਕਰ ਸਕਾਂ।”