ਕੂਚ 32

ਫਿਰ ਮੋਸ਼ੇਹ ਨੇ ਆਖਿਆ, “ਅੱਜ ਤੁਹਾਨੂੰ ਯਾਹਵੇਹ ਤੋਂ ਵੱਖ ਕੀਤਾ ਗਿਆ ਹੈ, ਕਿਉਂਕਿ ਤੁਸੀਂ ਆਪਣੇ ਹੀ ਪੁੱਤਰਾਂ ਅਤੇ ਭਰਾਵਾਂ ਦੇ ਵਿਰੁੱਧ ਸੀ ਅਤੇ ਉਸ ਨੇ ਅੱਜ ਤੁਹਾਨੂੰ ਅਸੀਸ ਦਿੱਤੀ ਹੈ।”

Exodus 32:29 (UKJV) For Moses had said, Consecrate yourselves today to the LORD, even every man upon his son, and upon his brother; that he may bestow upon you a blessing this day.

27ਫਿਰ ਉਸਨੇ ਉਹਨਾਂ ਨੂੰ ਕਿਹਾ, “ਯਾਹਵੇਹ, ਇਸਰਾਏਲ ਦਾ ਪਰਮੇਸ਼ਵਰ, ਇਹ ਆਖਦਾ ਹੈ, ‘ਹਰੇਕ ਆਦਮੀ ਆਪਣੀਆਂ ਤਲਵਾਰਾਂ ਲੱਕ ਨਾਲ ਬੰਨ੍ਹ ਕੇ। ਡੇਰੇ ਦੇ ਇੱਕ ਸਿਰੇ ਤੋਂ ਦੂਜੇ ਸਿਰੇ ਤੱਕ ਅੱਗੇ-ਪਿੱਛੇ ਜਾਵੇ, ਹਰ ਇੱਕ ਆਪਣੇ ਭਰਾ ਅਤੇ ਦੋਸਤ ਅਤੇ ਗੁਆਂਢੀ ਨੂੰ ਮਾਰ ਦਾਉ।’ ”

28ਲੇਵੀਆਂ ਨੇ ਮੋਸ਼ੇਹ ਦੇ ਹੁਕਮ ਅਨੁਸਾਰ ਕੀਤਾ ਅਤੇ ਉਸ ਦਿਨ ਲਗਭਗ ਤਿੰਨ ਹਜ਼ਾਰ ਲੋਕ ਮਾਰੇ ਗਏ।

29ਫਿਰ ਮੋਸ਼ੇਹ ਨੇ ਆਖਿਆ, “ਅੱਜ ਤੁਹਾਨੂੰ ਯਾਹਵੇਹ ਤੋਂ ਵੱਖ ਕੀਤਾ ਗਿਆ ਹੈ, ਕਿਉਂਕਿ ਤੁਸੀਂ ਆਪਣੇ ਹੀ ਪੁੱਤਰਾਂ ਅਤੇ ਭਰਾਵਾਂ ਦੇ ਵਿਰੁੱਧ ਸੀ ਅਤੇ ਉਸ ਨੇ ਅੱਜ ਤੁਹਾਨੂੰ ਅਸੀਸ ਦਿੱਤੀ ਹੈ।”

30ਅਗਲੇ ਦਿਨ ਮੋਸ਼ੇਹ ਨੇ ਲੋਕਾਂ ਨੂੰ ਆਖਿਆ, “ਤੁਸੀਂ ਬਹੁਤ ਵੱਡਾ ਪਾਪ ਕੀਤਾ ਹੈ। ਪਰ ਹੁਣ ਮੈਂ ਯਾਹਵੇਹ ਕੋਲ ਜਾਵਾਂਗਾ, ਸ਼ਾਇਦ ਮੈਂ ਤੁਹਾਡੇ ਪਾਪ ਦੀ ਭੇਟ ਲਈ ਪ੍ਰਾਸਚਿਤ ਕਰ ਸਕਾਂ।”

31ਇਸ ਲਈ ਮੋਸ਼ੇਹ ਯਾਹਵੇਹ ਦੇ ਕੋਲ ਵਾਪਸ ਗਿਆ ਅਤੇ ਆਖਿਆ, “ਹਾਏ, ਇਨ੍ਹਾਂ ਲੋਕਾਂ ਨੇ ਕਿੰਨਾ ਵੱਡਾ ਪਾਪ ਕੀਤਾ ਹੈ! ਉਹਨਾਂ ਨੇ ਆਪਣੇ ਆਪ ਲਈ ਸੋਨੇ ਦਾ ਦੇਵਤਾ ਬਣਾ ਲਿਆ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.