ਕੂਚ 32

ਇਸ ਲਈ ਅਗਲੇ ਦਿਨ ਲੋਕ ਤੜਕੇ ਉੱਠੇ ਅਤੇ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਇਸ ਤੋਂ ਬਾਅਦ ਉਹ ਖਾਣ-ਪੀਣ ਲਈ ਬੈਠ ਗਏ ਅਤੇ ਖੜ੍ਹੇ ਹੋ ਕੇ ਹੱਸਣ ਖੇਡਣ ਲੱਗੇ।

Exodus 32:6 (UKJV) And they rose up early on the next day, and offered burnt offerings, and brought peace offerings; and the people sat down to eat and to drink, and rose up to play.

4ਹਾਰੋਨ ਨੇ ਜੋ ਕੁਝ ਲੋਕਾਂ ਨੇ ਉਸ ਨੂੰ ਸੌਂਪਿਆ ਸੀ ਉਹ ਲੈ ਲਿਆ ਅਤੇ ਇਸ ਨੂੰ ਇੱਕ ਔਜ਼ਾਰ ਨਾਲ ਘੜ ਕੇ, ਇੱਕ ਵੱਛੇ ਦੀ ਸ਼ਕਲ ਵਿੱਚ ਇੱਕ ਮੂਰਤੀ ਬਣਾ ਦਿੱਤੀ। ਫਿਰ ਉਹਨਾਂ ਨੇ ਆਖਿਆ, “ਹੇ ਇਸਰਾਏਲ, ਇਹ ਤੁਹਾਡਾ ਦੇਵਤਾ ਹੈ, ਜੋ ਤੁਹਾਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹੈ।”

5ਜਦੋਂ ਹਾਰੋਨ ਨੇ ਇਹ ਦੇਖਿਆ, ਉਸਨੇ ਵੱਛੇ ਦੇ ਸਾਹਮਣੇ ਇੱਕ ਜਗਵੇਦੀ ਬਣਾਈ ਅਤੇ ਘੋਸ਼ਣਾ ਕੀਤੀ, “ਕੱਲ੍ਹ ਯਾਹਵੇਹ ਲਈ ਇੱਕ ਤਿਉਹਾਰ ਹੋਵੇਗਾ।”

6ਇਸ ਲਈ ਅਗਲੇ ਦਿਨ ਲੋਕ ਤੜਕੇ ਉੱਠੇ ਅਤੇ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਇਸ ਤੋਂ ਬਾਅਦ ਉਹ ਖਾਣ-ਪੀਣ ਲਈ ਬੈਠ ਗਏ ਅਤੇ ਖੜ੍ਹੇ ਹੋ ਕੇ ਹੱਸਣ ਖੇਡਣ ਲੱਗੇ।

7ਫਿਰ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਹੇਠਾਂ ਜਾ, ਕਿਉਂਕਿ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਵਿੱਚੋਂ ਕੱਢ ਲਿਆਇਆ ਸੀ, ਭ੍ਰਿਸ਼ਟ ਹੋ ਗਏ ਹਨ।

8ਜੋ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ, ਉਹਨਾਂ ਨੇ ਉਸ ਤੋਂ ਮੂੰਹ ਮੋੜ ਲਿਆ ਹੈ ਅਤੇ ਆਪਣੇ ਲਈ ਇੱਕ ਵੱਛੇ ਦੀ ਸ਼ਕਲ ਵਰਗੀ ਮੂਰਤੀ ਬਣਾ ਲਈ ਹੈ। ਉਹਨਾਂ ਨੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਬਲੀਆਂ ਚੜ੍ਹਾਈਆਂ ਅਤੇ ਆਖਿਆ, ‘ਹੇ ਇਸਰਾਏਲ, ਇਹ ਤੇਰੇ ਦੇਵਤੇ ਹਨ, ਜਿਨ੍ਹਾਂ ਨੇ ਤੈਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਹੈ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.