ਕੂਚ 32

ਫਿਰ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਹੇਠਾਂ ਜਾ, ਕਿਉਂਕਿ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਵਿੱਚੋਂ ਕੱਢ ਲਿਆਇਆ ਸੀ, ਭ੍ਰਿਸ਼ਟ ਹੋ ਗਏ ਹਨ।

Exodus 32:7 (UKJV) And the LORD said unto Moses, Go, get you down; for your people, which you brought out of the land of Egypt, have corrupted themselves:

5ਜਦੋਂ ਹਾਰੋਨ ਨੇ ਇਹ ਦੇਖਿਆ, ਉਸਨੇ ਵੱਛੇ ਦੇ ਸਾਹਮਣੇ ਇੱਕ ਜਗਵੇਦੀ ਬਣਾਈ ਅਤੇ ਘੋਸ਼ਣਾ ਕੀਤੀ, “ਕੱਲ੍ਹ ਯਾਹਵੇਹ ਲਈ ਇੱਕ ਤਿਉਹਾਰ ਹੋਵੇਗਾ।”

6ਇਸ ਲਈ ਅਗਲੇ ਦਿਨ ਲੋਕ ਤੜਕੇ ਉੱਠੇ ਅਤੇ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ। ਇਸ ਤੋਂ ਬਾਅਦ ਉਹ ਖਾਣ-ਪੀਣ ਲਈ ਬੈਠ ਗਏ ਅਤੇ ਖੜ੍ਹੇ ਹੋ ਕੇ ਹੱਸਣ ਖੇਡਣ ਲੱਗੇ।

7ਫਿਰ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਹੇਠਾਂ ਜਾ, ਕਿਉਂਕਿ ਤੇਰੇ ਲੋਕ, ਜਿਨ੍ਹਾਂ ਨੂੰ ਤੂੰ ਮਿਸਰ ਵਿੱਚੋਂ ਕੱਢ ਲਿਆਇਆ ਸੀ, ਭ੍ਰਿਸ਼ਟ ਹੋ ਗਏ ਹਨ।

8ਜੋ ਮੈਂ ਉਹਨਾਂ ਨੂੰ ਹੁਕਮ ਦਿੱਤਾ ਸੀ, ਉਹਨਾਂ ਨੇ ਉਸ ਤੋਂ ਮੂੰਹ ਮੋੜ ਲਿਆ ਹੈ ਅਤੇ ਆਪਣੇ ਲਈ ਇੱਕ ਵੱਛੇ ਦੀ ਸ਼ਕਲ ਵਰਗੀ ਮੂਰਤੀ ਬਣਾ ਲਈ ਹੈ। ਉਹਨਾਂ ਨੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਬਲੀਆਂ ਚੜ੍ਹਾਈਆਂ ਅਤੇ ਆਖਿਆ, ‘ਹੇ ਇਸਰਾਏਲ, ਇਹ ਤੇਰੇ ਦੇਵਤੇ ਹਨ, ਜਿਨ੍ਹਾਂ ਨੇ ਤੈਨੂੰ ਮਿਸਰ ਵਿੱਚੋਂ ਬਾਹਰ ਲਿਆਂਦਾ ਹੈ।’

9“ਮੈਂ ਇਨ੍ਹਾਂ ਲੋਕਾਂ ਨੂੰ ਦੇਖਿਆ ਹੈ, ਯਾਹਵੇਹ ਨੇ ਮੋਸ਼ੇਹ ਨੂੰ ਕਿਹਾ ਕਿ ਇਹ ਕਠੋਰ ਲੋਕ ਹਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.