1ਤਦ ਯਾਹਵੇਹ ਨੇ ਮੋਸ਼ੇਹ ਨੂੰ ਆਖਿਆ, “ਤੂੰ ਇਸ ਥਾਂ ਨੂੰ ਛੱਡ ਅਤੇ ਉਹਨਾਂ ਲੋਕਾਂ ਨੂੰ ਜਿਨ੍ਹਾਂ ਨੂੰ ਤੂੰ ਮਿਸਰ ਦੇਸ਼ ਵਿੱਚੋਂ ਲਿਆਇਆ ਸੀ ਅਤੇ ਉਸ ਧਰਤੀ ਉੱਤੇ ਲੈ ਜਾ ਜਿਸਦਾ ਮੈਂ ਅਬਰਾਹਾਮ, ਇਸਹਾਕ ਅਤੇ ਯਾਕੋਬ ਨਾਲ ਸਹੁੰ ਖਾਧੀ, ‘ਕਿ ਮੈਂ ਇਹ ਦੇਸ਼ ਤੁਹਾਡੀ ਅੰਸ ਨੂੰ ਦੇਵਾਂਗਾ।’
2ਮੈਂ ਤੁਹਾਡੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਕਨਾਨੀਆਂ, ਅਮੋਰੀਆਂ, ਹਿੱਤੀਆਂ, ਪਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਬਾਹਰ ਕੱਢ ਦਿਆਂਗਾ।
3ਦੁੱਧ ਅਤੇ ਸ਼ਹਿਦ ਨਾਲ ਵਗਣ ਵਾਲੀ ਧਰਤੀ ਉੱਤੇ ਜਾਓ। ਪਰ ਮੈਂ ਤੁਹਾਡੇ ਨਾਲ ਨਹੀਂ ਜਾਵਾਂਗਾ, ਕਿਉਂਕਿ ਤੁਸੀਂ ਇੱਕ ਕਠੋਰ ਲੋਕ ਹੋ ਅਤੇ ਮੈਂ ਤੁਹਾਨੂੰ ਰਸਤੇ ਵਿੱਚ ਤਬਾਹ ਕਰ ਦਿਆਂਗਾ।”