ਕੂਚ 33

ਜਦੋਂ ਵੀ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਦੇਖਿਆ, ਤਾਂ ਉਹ ਸਾਰੇ ਆਪਣੇ-ਆਪਣੇ ਤੰਬੂਆਂ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਕੇ ਮੱਥਾ ਟੇਕਦੇ ਸਨ।

Exodus 33:10 (UKJV) And all the people saw the cloudy pillar stand at the tabernacle door: and all the people rose up and worshipped, every man in his tent door.

8ਅਤੇ ਜਦੋਂ ਵੀ ਮੋਸ਼ੇਹ ਤੰਬੂ ਦੇ ਬਾਹਰ ਜਾਂਦਾ ਸੀ, ਤਾਂ ਸਾਰੇ ਲੋਕ ਉੱਠ ਕੇ ਆਪਣੇ ਤੰਬੂਆਂ ਦੇ ਦਰਵਾਜ਼ਿਆਂ ਉੱਤੇ ਖੜ੍ਹੇ ਰਹਿੰਦੇ ਸਨ ਅਤੇ ਮੋਸ਼ੇਹ ਨੂੰ ਤੰਬੂ ਵਿੱਚ ਜਾਣ ਤੱਕ ਦੇਖਦੇ ਰਹਿੰਦੇ ਸਨ।

9ਜਿਵੇਂ ਹੀ ਮੋਸ਼ੇਹ ਤੰਬੂ ਵਿੱਚ ਜਾਂਦਾ ਸੀ, ਬੱਦਲ ਦਾ ਥੰਮ੍ਹ ਹੇਠਾਂ ਆ ਜਾਂਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਠਹਿਰ ਜਾਂਦਾ ਸੀ, ਜਦੋਂ ਕਿ ਯਾਹਵੇਹ ਮੋਸ਼ੇਹ ਨਾਲ ਗੱਲ ਕਰਦਾ ਸੀ।

10ਜਦੋਂ ਵੀ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਦੇਖਿਆ, ਤਾਂ ਉਹ ਸਾਰੇ ਆਪਣੇ-ਆਪਣੇ ਤੰਬੂਆਂ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਕੇ ਮੱਥਾ ਟੇਕਦੇ ਸਨ।

11ਯਾਹਵੇਹ ਮੋਸ਼ੇਹ ਨਾਲ ਆਹਮੋ-ਸਾਹਮਣੇ ਗੱਲ ਕਰਦਾ ਸੀ, ਜਿਵੇਂ ਕੋਈ ਇੱਕ ਦੋਸਤ ਨਾਲ ਗੱਲ ਕਰਦਾ ਹੈ। ਫਿਰ ਮੋਸ਼ੇਹ ਡੇਰੇ ਵਿੱਚ ਵਾਪਸ ਆ ਜਾਂਦਾ ਸੀ, ਪਰ ਉਸ ਦਾ ਜਵਾਨ ਸੇਵਾਦਾਰ ਨੂਨ ਦਾ ਪੁੱਤਰ ਯੇਹੋਸ਼ੁਆ ਤੰਬੂ ਵਿੱਚ ਹੀ ਰਹਿੰਦਾ ਸੀ।

12ਮੋਸ਼ੇਹ ਨੇ ਯਾਹਵੇਹ ਨੂੰ ਕਿਹਾ, “ਤੂੰ ਮੈਨੂੰ ਆਖਦਾ ਹੈ, ‘ਕਿ ਇਨ੍ਹਾਂ ਲੋਕਾਂ ਦੀ ਅਗਵਾਈ ਕਰ,’ ਪਰ ਤੂੰ ਮੈਨੂੰ ਇਹ ਨਹੀਂ ਦੱਸਿਆ ਕਿ ਤੂੰ ਮੇਰੇ ਨਾਲ ਕਿਸ ਨੂੰ ਭੇਜੇਗਾ। ਤੂੰ ਕਿਹਾ ਹੈ, ‘ਮੈਂ ਤੈਨੂੰ ਤੇਰੇ ਨਾਮ ਨਾਲ ਜਾਣਦਾ ਹਾਂ ਅਤੇ ਤੂੰ ਮੇਰੇ ਉੱਤੇ ਕਿਰਪਾ ਕੀਤੀ ਹੈ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.