ਕੂਚ 33

ਯਾਹਵੇਹ ਮੋਸ਼ੇਹ ਨਾਲ ਆਹਮੋ-ਸਾਹਮਣੇ ਗੱਲ ਕਰਦਾ ਸੀ, ਜਿਵੇਂ ਕੋਈ ਇੱਕ ਦੋਸਤ ਨਾਲ ਗੱਲ ਕਰਦਾ ਹੈ। ਫਿਰ ਮੋਸ਼ੇਹ ਡੇਰੇ ਵਿੱਚ ਵਾਪਸ ਆ ਜਾਂਦਾ ਸੀ, ਪਰ ਉਸ ਦਾ ਜਵਾਨ ਸੇਵਾਦਾਰ ਨੂਨ ਦਾ ਪੁੱਤਰ ਯੇਹੋਸ਼ੁਆ ਤੰਬੂ ਵਿੱਚ ਹੀ ਰਹਿੰਦਾ ਸੀ।

Exodus 33:11 (UKJV) And the LORD spoke unto Moses face to face, as a man speaks unto his friend. And he turned again into the camp: but his servant Joshua, the son of Nun, a young man, departed not out of the tabernacle.

9ਜਿਵੇਂ ਹੀ ਮੋਸ਼ੇਹ ਤੰਬੂ ਵਿੱਚ ਜਾਂਦਾ ਸੀ, ਬੱਦਲ ਦਾ ਥੰਮ੍ਹ ਹੇਠਾਂ ਆ ਜਾਂਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਠਹਿਰ ਜਾਂਦਾ ਸੀ, ਜਦੋਂ ਕਿ ਯਾਹਵੇਹ ਮੋਸ਼ੇਹ ਨਾਲ ਗੱਲ ਕਰਦਾ ਸੀ।

10ਜਦੋਂ ਵੀ ਲੋਕਾਂ ਨੇ ਬੱਦਲ ਦੇ ਥੰਮ੍ਹ ਨੂੰ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਦੇਖਿਆ, ਤਾਂ ਉਹ ਸਾਰੇ ਆਪਣੇ-ਆਪਣੇ ਤੰਬੂਆਂ ਦੇ ਦਰਵਾਜ਼ੇ ਉੱਤੇ ਖੜ੍ਹੇ ਹੋ ਕੇ ਮੱਥਾ ਟੇਕਦੇ ਸਨ।

11ਯਾਹਵੇਹ ਮੋਸ਼ੇਹ ਨਾਲ ਆਹਮੋ-ਸਾਹਮਣੇ ਗੱਲ ਕਰਦਾ ਸੀ, ਜਿਵੇਂ ਕੋਈ ਇੱਕ ਦੋਸਤ ਨਾਲ ਗੱਲ ਕਰਦਾ ਹੈ। ਫਿਰ ਮੋਸ਼ੇਹ ਡੇਰੇ ਵਿੱਚ ਵਾਪਸ ਆ ਜਾਂਦਾ ਸੀ, ਪਰ ਉਸ ਦਾ ਜਵਾਨ ਸੇਵਾਦਾਰ ਨੂਨ ਦਾ ਪੁੱਤਰ ਯੇਹੋਸ਼ੁਆ ਤੰਬੂ ਵਿੱਚ ਹੀ ਰਹਿੰਦਾ ਸੀ।

12ਮੋਸ਼ੇਹ ਨੇ ਯਾਹਵੇਹ ਨੂੰ ਕਿਹਾ, “ਤੂੰ ਮੈਨੂੰ ਆਖਦਾ ਹੈ, ‘ਕਿ ਇਨ੍ਹਾਂ ਲੋਕਾਂ ਦੀ ਅਗਵਾਈ ਕਰ,’ ਪਰ ਤੂੰ ਮੈਨੂੰ ਇਹ ਨਹੀਂ ਦੱਸਿਆ ਕਿ ਤੂੰ ਮੇਰੇ ਨਾਲ ਕਿਸ ਨੂੰ ਭੇਜੇਗਾ। ਤੂੰ ਕਿਹਾ ਹੈ, ‘ਮੈਂ ਤੈਨੂੰ ਤੇਰੇ ਨਾਮ ਨਾਲ ਜਾਣਦਾ ਹਾਂ ਅਤੇ ਤੂੰ ਮੇਰੇ ਉੱਤੇ ਕਿਰਪਾ ਕੀਤੀ ਹੈ।’

13ਜੇ ਤੂੰ ਮੇਰੇ ਤੋਂ ਪ੍ਰਸੰਨ ਹੈ, ਤਾਂ ਮੈਨੂੰ ਆਪਣੇ ਤਰੀਕੇ ਸਿਖਾ ਤਾਂ ਜੋ ਮੈਂ ਤੈਨੂੰ ਜਾਣ ਸਕਾਂ ਅਤੇ ਤੇਰੀ ਕਿਰਪਾ ਪ੍ਰਾਪਤ ਕਰ ਸਕਾਂ ਨਾਲੇ ਯਾਦ ਰੱਖ ਕਿ ਇਹ ਕੌਮ ਦੇ ਲੋਕ ਤੇਰੇ ਹੀ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.