ਕੂਚ 33

ਹੁਣ ਮੋਸ਼ੇਹ ਨੇ ਡੇਰੇ ਤੋਂ ਦੂਰ ਇੱਕ ਤੰਬੂ ਲਗਾਇਆ ਅਤੇ ਉਸਨੂੰ “ਮੰਡਲੀ ਦਾ ਤੰਬੂ” ਆਖਿਆ। ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਾਹਵੇਹ ਨੂੰ ਭਾਲਦਾ ਸੀ ਸੋ ਡੇਰੇ ਦੇ ਬਾਹਰ ਮੰਡਲੀ ਦੇ ਤੰਬੂ ਵਿੱਚ ਜਾਂਦਾ ਸੀ।

Exodus 33:7 (UKJV) And Moses took the tabernacle, and pitched it without the camp, far off from the camp, and called it the Tabernacle of the congregation. And it came to pass, that every one which sought the LORD went out unto the tabernacle of the congregation, which was without the camp.

5ਕਿਉਂਕਿ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ ਸੀ, “ਇਸਰਾਏਲ ਦੇ ਲੋਕਾਂ ਨੂੰ ਆਖੋ, ‘ਤੁਸੀਂ ਕਠੋਰ ਲੋਕ ਹੋ ਅਤੇ ਜੇ ਮੈਂ ਇੱਕ ਪਲ ਲਈ ਵੀ ਤੁਹਾਡੇ ਨਾਲ ਜਾਂਵਾਂ, ਤਾਂ ਮੈਂ ਤੁਹਾਨੂੰ ਤਬਾਹ ਕਰ ਦੇਵਾਂਗਾ ਇਸ ਲਈ ਹੁਣ ਆਪਣੇ ਗਹਿਣੇ ਉਤਾਰ ਦਿਓ ਅਤੇ ਮੈਂ ਫੈਸਲਾ ਕਰਾਂਗਾ ਕਿ ਤੁਹਾਡੇ ਨਾਲ ਕੀ ਕਰਨਾ ਹੈ।’ ”

6ਇਸ ਲਈ ਇਸਰਾਏਲੀਆਂ ਨੇ ਹੋਰੇਬ ਪਹਾੜ ਉੱਤੇ ਆਪਣੇ ਗਹਿਣੇ ਲਾਹ ਲਏ।

7ਹੁਣ ਮੋਸ਼ੇਹ ਨੇ ਡੇਰੇ ਤੋਂ ਦੂਰ ਇੱਕ ਤੰਬੂ ਲਗਾਇਆ ਅਤੇ ਉਸਨੂੰ “ਮੰਡਲੀ ਦਾ ਤੰਬੂ” ਆਖਿਆ। ਤਾਂ ਇਸ ਤਰ੍ਹਾਂ ਹੋਇਆ ਕਿ ਜੋ ਕੋਈ ਯਾਹਵੇਹ ਨੂੰ ਭਾਲਦਾ ਸੀ ਸੋ ਡੇਰੇ ਦੇ ਬਾਹਰ ਮੰਡਲੀ ਦੇ ਤੰਬੂ ਵਿੱਚ ਜਾਂਦਾ ਸੀ।

8ਅਤੇ ਜਦੋਂ ਵੀ ਮੋਸ਼ੇਹ ਤੰਬੂ ਦੇ ਬਾਹਰ ਜਾਂਦਾ ਸੀ, ਤਾਂ ਸਾਰੇ ਲੋਕ ਉੱਠ ਕੇ ਆਪਣੇ ਤੰਬੂਆਂ ਦੇ ਦਰਵਾਜ਼ਿਆਂ ਉੱਤੇ ਖੜ੍ਹੇ ਰਹਿੰਦੇ ਸਨ ਅਤੇ ਮੋਸ਼ੇਹ ਨੂੰ ਤੰਬੂ ਵਿੱਚ ਜਾਣ ਤੱਕ ਦੇਖਦੇ ਰਹਿੰਦੇ ਸਨ।

9ਜਿਵੇਂ ਹੀ ਮੋਸ਼ੇਹ ਤੰਬੂ ਵਿੱਚ ਜਾਂਦਾ ਸੀ, ਬੱਦਲ ਦਾ ਥੰਮ੍ਹ ਹੇਠਾਂ ਆ ਜਾਂਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਠਹਿਰ ਜਾਂਦਾ ਸੀ, ਜਦੋਂ ਕਿ ਯਾਹਵੇਹ ਮੋਸ਼ੇਹ ਨਾਲ ਗੱਲ ਕਰਦਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.