14ਕਿਸੇ ਹੋਰ ਦੇਵਤੇ ਦੀ ਪੂਜਾ ਨਾ ਕਰੋ ਕਿਉਂਕਿ ਯਾਹਵੇਹ, ਜਿਸਦਾ ਨਾਮ ਅਣਖ ਹੈ, ਇੱਕ ਅਣਖ ਵਾਲਾ ਪਰਮੇਸ਼ਵਰ ਹੈ।
15“ਸਾਵਧਾਨ ਰਹੋ! ਤੁਸੀਂ ਦੇਸ਼ ਵਿੱਚ ਰਹਿਣ ਵਾਲੇ ਲੋਕਾਂ ਨਾਲ ਨੇਮ ਨਾ ਬੰਨਣਾ ਕਿਉਂਕਿ ਜਦੋਂ ਉਹ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ ਅਤੇ ਉਹਨਾਂ ਨੂੰ ਬਲੀਆਂ ਚੜ੍ਹਾਉਣ, ਤਾਂ ਉਹ ਤੁਹਾਨੂੰ ਸੱਦਾ ਦੇਣਗੇ ਅਤੇ ਤੁਸੀਂ ਉਹਨਾਂ ਦੀਆਂ ਬਲੀਆਂ ਖਾਓਗੇ।
16ਅਤੇ ਜਦੋਂ ਤੁਸੀਂ ਉਹਨਾਂ ਦੀਆਂ ਕੁਝ ਧੀਆਂ ਨੂੰ ਆਪਣੇ ਪੁੱਤਰਾਂ ਲਈ ਪਤਨੀਆਂ ਵਜੋਂ ਚੁਣੋ ਅਤੇ ਉਹਨਾਂ ਦੀਆ ਧੀਆਂ ਆਪਣੇ ਦੇਵਤਿਆਂ ਦੇ ਪਿੱਛੇ ਵਿਭਚਾਰ ਕਰਨ, ਤਾਂ ਉਹ ਤੁਹਾਡੇ ਪੁੱਤਰਾਂ ਨੂੰ ਵੀ ਅਜਿਹਾ ਕਰਾਉਣ।
17“ਕਿਸੇ ਵੀ ਦੇਵਤਿਆਂ ਦੀਆ ਮੂਰਤੀਆਂ ਨਾ ਬਣਾਓ।
18“ਤੁਸੀਂ ਖਮੀਰ ਰਹਿਤ ਰੋਟੀ ਦਾ ਤਿਉਹਾਰ ਮਨਾਓ। ਸੱਤ ਦਿਨਾਂ ਤੱਕ ਬਿਨਾਂ ਖਮੀਰ ਦੀ ਰੋਟੀ ਖਾਓ, ਜਿਵੇਂ ਮੈਂ ਤੁਹਾਨੂੰ ਹੁਕਮ ਦਿੱਤਾ ਸੀ। ਇਹ ਅਵੀਵ ਦੇ ਮਹੀਨੇ ਵਿੱਚ ਨਿਸ਼ਚਿਤ ਸਮੇਂ ਉੱਤੇ ਕਰੋ ਕਿਉਂ ਜੋ ਤੁਸੀਂ ਉਸੇ ਮਹੀਨੇ ਮਿਸਰ ਵਿੱਚੋਂ ਬਾਹਰ ਨਿੱਕਲ ਆਏ ਸੀ।