31ਪਰ ਮੋਸ਼ੇਹ ਨੇ ਉਹਨਾਂ ਨੂੰ ਬੁਲਾਇਆ; ਇਸ ਲਈ ਹਾਰੋਨ ਅਤੇ ਮੰਡਲੀ ਦੇ ਸਾਰੇ ਆਗੂ ਉਸਦੇ ਕੋਲ ਵਾਪਸ ਆਏ ਅਤੇ ਉਸਨੇ ਉਹਨਾਂ ਨਾਲ ਗੱਲ ਕੀਤੀ।
32ਇਸ ਤੋਂ ਬਾਅਦ ਸਾਰੇ ਇਸਰਾਏਲੀ ਉਸ ਦੇ ਨੇੜੇ ਆਏ ਅਤੇ ਉਸ ਨੇ ਉਹਨਾਂ ਨੂੰ ਉਹ ਸਾਰੇ ਹੁਕਮ ਦਿੱਤੇ ਜੋ ਯਾਹਵੇਹ ਨੇ ਉਸ ਨੂੰ ਸੀਨਾਈ ਪਹਾੜ ਉੱਤੇ ਦਿੱਤੇ ਸਨ।
33ਜਦੋਂ ਮੋਸ਼ੇਹ ਨੇ ਉਹਨਾਂ ਨਾਲ ਗੱਲ ਕਰ ਲਈ, ਉਸਨੇ ਆਪਣੇ ਚਿਹਰੇ ਉੱਤੇ ਪਰਦਾ ਪਾ ਲਿਆ।
34ਪਰ ਜਦੋਂ ਵੀ ਮੋਸ਼ੇਹ ਯਾਹਵੇਹ ਨਾਲ ਗੱਲ ਕਰਨ ਲਈ ਉਸ ਦੀ ਹਜ਼ੂਰੀ ਵਿੱਚ ਦਾਖਲ ਹੁੰਦਾ ਸੀ, ਉਹ ਬਾਹਰ ਆਉਣ ਤੱਕ ਪਰਦਾ ਹਟਾ ਦਿੰਦਾ ਸੀ ਅਤੇ ਜਦੋਂ ਉਹ ਬਾਹਰ ਆਇਆ ਅਤੇ ਇਸਰਾਏਲੀਆਂ ਨੂੰ ਉਹ ਗੱਲਾਂ ਦੱਸੀਆਂ ਜੋ ਉਸ ਨੂੰ ਹੁਕਮ ਦਿੱਤਾ ਗਿਆ ਸੀ।
35ਇਸਰਾਏਲੀਆਂ ਨੇ ਦੇਖਿਆ ਕਿ ਉਸਦਾ ਚਿਹਰਾ ਚਮਕਦਾਰ ਸੀ। ਫਿਰ ਮੋਸ਼ੇਹ ਆਪਣੇ ਚਿਹਰੇ ਉੱਤੇ ਪਰਦਾ ਪਾ ਲੈਂਦਾ ਸੀ ਜਦੋਂ ਤੱਕ ਉਹ ਯਾਹਵੇਹ ਨਾਲ ਗੱਲ ਕਰਨ ਲਈ ਅੰਦਰ ਨਹੀਂ ਆਉਂਦਾ ਸੀ।