29ਅਤੇ ਇਸਰਾਏਲੀਆਂ ਦੇ ਸਾਰੇ ਮਨੁੱਖ ਅਤੇ ਇਸਤਰੀਆਂ ਜਿਨ੍ਹਾਂ ਦੇ ਮਨਾਂ ਨੇ ਉਹਨਾਂ ਨੂੰ ਪ੍ਰੇਰਿਆ ਕਿ ਉਸ ਸਾਰੇ ਕੰਮ ਲਈ ਲਿਆਉਣ ਜਿਹ ਦਾ ਯਾਹਵੇਹ ਨੇ ਮੋਸ਼ੇਹ ਰਾਹੀ ਬਣਾਉਂਣ ਦਾ ਹੁਕਮ ਦਿੱਤਾ ਸੀ ਉਹ ਯਾਹਵੇਹ ਲਈ ਖੁਸ਼ੀ ਦੀਆਂ ਭੇਟਾਂ ਲਿਆਏ।
30ਫਿਰ ਮੋਸ਼ੇਹ ਨੇ ਇਸਰਾਏਲੀਆਂ ਨੂੰ ਆਖਿਆ, “ਵੇਖੋ, ਯਾਹਵੇਹ ਨੇ ਯਹੂਦਾਹ ਦੇ ਗੋਤ ਵਿੱਚੋਂ ਊਰੀ ਦੇ ਪੁੱਤਰ, ਹੂਰ ਦੇ ਪੁੱਤਰ ਬਸਲਏਲ ਨੂੰ ਚੁਣਿਆ ਹੈ।
31ਅਤੇ ਉਸਨੇ ਉਸਨੂੰ ਪਰਮੇਸ਼ਵਰ ਦੇ ਆਤਮਾ ਨਾਲ, ਬੁੱਧੀ, ਸਮਝ, ਗਿਆਨ ਅਤੇ ਹਰ ਕਿਸਮ ਦੇ ਹੁਨਰ ਨਾਲ ਭਰ ਦਿੱਤਾ,
32ਸੋਨੇ, ਚਾਂਦੀ ਅਤੇ ਪਿੱਤਲ ਦੇ ਕੰਮ ਲਈ ਕਾਰੀਗਰੀ ਕਰੇ,
33ਪੱਥਰਾਂ ਨੂੰ ਕੱਟਣਾ ਅਤੇ ਜੜਨਾ, ਲੱਕੜ ਦਾ ਕੰਮ ਕਰਨਾ ਅਤੇ ਹਰ ਕਿਸਮ ਦੀ ਕਾਰੀਗਰੀ ਨਾਲ ਕੰਮ ਕਰੇ।