ਕੂਚ 36

ਅਤੇ ਉਸ ਨੇ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਏ ਅਤੇ ਇਸ ਤਰ੍ਹਾਂ ਹੀ ਉਸ ਪਰਦੇ ਦੀ ਸੰਜਾਫ਼ ਦੇ ਦੂਸਰੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਏ।

Exodus 36:11 (UKJV) And he made loops of blue on the edge of one curtain from the selvedge in the coupling: likewise he made in the uttermost side of another curtain, in the coupling of the second.

9ਸਾਰੇ ਪਰਦੇ ਇੱਕੋ ਆਕਾਰ ਦੇ ਸਨ ਅੱਠ ਹੱਥ ਲੰਬੇ ਅਤੇ ਚਾਰ ਹੱਥ ਚੌੜੇ।

10ਉਹਨਾਂ ਨੇ ਪੰਜ ਪਰਦੇ ਇੱਕ ਦੂਸਰੇ ਨਾਲ ਜੋੜੇ ਅਤੇ ਬਾਕੀ ਪੰਜਾਂ ਨਾਲ ਵੀ ਅਜਿਹਾ ਹੀ ਕੀਤਾ।

11ਅਤੇ ਉਸ ਨੇ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਏ ਅਤੇ ਇਸ ਤਰ੍ਹਾਂ ਹੀ ਉਸ ਪਰਦੇ ਦੀ ਸੰਜਾਫ਼ ਦੇ ਦੂਸਰੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਏ।

12ਉਹਨਾਂ ਨੇ ਪੰਜਾਹ ਬੀੜੇ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਉਸ ਨੇ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਸੀ ਬਣਾਏ ਉਹ ਬੀੜੇ ਇੱਕ ਦੂਸਰੇ ਦੇ ਆਹਮੋ-ਸਾਹਮਣੇ ਸਨ।

13ਫਿਰ ਉਹਨਾਂ ਨੇ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਆਂ ਅਤੇ ਉਹਨਾਂ ਦੀ ਵਰਤੋਂ ਪਰਦਿਆਂ ਨੂੰ ਇਕੱਠੇ ਬੰਨ੍ਹਣ ਲਈ ਕੀਤੀ ਤਾਂ ਜੋ ਡੇਰਾ ਇੱਕੋ ਜਿਹਾ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.