12ਉਹਨਾਂ ਨੇ ਪੰਜਾਹ ਬੀੜੇ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਉਸ ਨੇ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਸੀ ਬਣਾਏ ਉਹ ਬੀੜੇ ਇੱਕ ਦੂਸਰੇ ਦੇ ਆਹਮੋ-ਸਾਹਮਣੇ ਸਨ।
13ਫਿਰ ਉਹਨਾਂ ਨੇ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਆਂ ਅਤੇ ਉਹਨਾਂ ਦੀ ਵਰਤੋਂ ਪਰਦਿਆਂ ਨੂੰ ਇਕੱਠੇ ਬੰਨ੍ਹਣ ਲਈ ਕੀਤੀ ਤਾਂ ਜੋ ਡੇਰਾ ਇੱਕੋ ਜਿਹਾ ਹੋਵੇ।
14ਉਹਨਾਂ ਨੇ ਡੇਰੇ ਉੱਤੇ ਤੰਬੂ ਲਈ ਬੱਕਰੀ ਦੇ ਵਾਲਾਂ ਦੇ ਪਰਦੇ ਬਣਾਏ ਉਹ ਕੁੱਲ ਮਿਲਾ ਕੇ ਗਿਆਰਾਂ ਸਨ।
15ਸਾਰੇ ਗਿਆਰਾਂ ਪਰਦੇ ਇੱਕੋ ਆਕਾਰ ਦੇ ਸਨ, ਤੀਹ ਹੱਥ ਲੰਬੇ ਅਤੇ ਚਾਰ ਹੱਥ ਚੌੜੇ।
16ਉਹਨਾਂ ਨੇ ਪੰਜ ਪਰਦਿਆਂ ਨੂੰ ਵੱਖਰਾਂ ਜੋੜਿਆ ਅਤੇ ਬਾਕੀ ਛੇ ਪਰਦਿਆਂ ਨੂੰ ਵੱਖਰਾਂ ਜੋੜਿਆ।