33ਅਤੇ ਵਿਚਲਾ ਹੋੜਾ ਤੱਖ਼ਤਿਆ ਦੇ ਵਿੱਚਕਾਰੋ ਆਰ-ਪਾਰ ਲੰਘਾਇਆ।
34ਉਹਨਾਂ ਨੇ ਤੱਖ਼ਤਿਆਂ ਨੂੰ ਸੋਨੇ ਨਾਲ ਮੜ੍ਹਿਆ ਅਤੇ ਕੜਿਆਂਂ ਨੂੰ ਫੜਨ ਲਈ ਸੋਨੇ ਦੀਆਂ ਮੁੰਦਰੀਆਂ ਬਣਾਈਆਂ ਅਤੇ ਉਹਨਾਂ ਨੇ ਹੋੜਿਆ ਨੂੰ ਵੀ ਸੋਨੇ ਨਾਲ ਮੜ੍ਹ ਦਿੱਤਾ।
35ਉਹਨਾਂ ਨੇ ਨੀਲੇ, ਬੈਂਗਣੀ ਅਤੇ ਲਾਲ ਰੰਗ ਦੇ ਧਾਗੇ ਅਤੇ ਬਾਰੀਕ ਮਰੋੜੇ ਹੋਏ ਵੱਧੀਆ ਸੂਤੀ ਦਾ ਪਰਦਾ ਬਣਾਇਆ, ਜਿਸ ਵਿੱਚ ਕਰੂਬੀ ਫ਼ਰਿਸ਼ਤੇ ਇੱਕ ਹੁਨਰਮੰਦ ਕਾਰੀਗਰ ਦੁਆਰਾ ਬੁਣੇ ਗਏ ਸਨ।
36ਉਹਨਾਂ ਨੇ ਕਿੱਕਰ ਦੀ ਲੱਕੜੀ ਦੇ ਚਾਰ ਖੰਭੇ ਬਣਾਏ ਅਤੇ ਉਹਨਾਂ ਨੂੰ ਸੋਨੇ ਨਾਲ ਮੜ੍ਹਿਆ। ਉਹਨਾਂ ਨੇ ਉਹਨਾਂ ਲਈ ਸੋਨੇ ਦੀਆਂ ਕੁੰਡੀਆਂ ਬਣਾਈਆਂ ਅਤੇ ਚਾਂਦੀ ਦੀਆਂ ਚਾਰ ਚੀਥੀਆਂ ਢਾਲੀਆਂ।
37ਤੰਬੂ ਦੇ ਪ੍ਰਵੇਸ਼ ਦੁਆਰ ਲਈ ਉਹਨਾਂ ਨੇ ਨੀਲੇ, ਬੈਂਗਣੀ ਅਤੇ ਲਾਲ ਰੰਗ ਦੇ ਧਾਗੇ ਅਤੇ ਬਾਰੀਕ ਮਰੋੜੇ ਵਧੀਆ ਸੂਤੀ ਦਾ ਇੱਕ ਪਰਦਾ ਬਣਾਇਆ (ਕਢਾਈ ਵਾਲਾ)