7ਕਿਉਂਕਿ ਹੁਣ ਉਹਨਾਂ ਕੋਲ ਲੋੜ ਤੋਂ ਵੱਧ ਸਮਾਨ ਸੀ।
8ਫਿਰ ਉਹਨਾਂ ਸਮਝਦਾਰ ਕਾਰੀਗਰਾਂ ਨੇ ਜਿਹੜੇ ਇਹ ਕੰਮ ਕਰਦੇ ਸਨ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਨਾਲ ਉਣ ਕੇ ਬਣਾਏ ਉਸ ਨੇ ਉਨ੍ਹਾਂ ਨੂੰ ਕਰੂਬੀਆਂ ਨਾਲ ਕਾਰੀਗਰੀ ਦਾ ਕੰਮ ਬਣਾਇਆ।
9ਸਾਰੇ ਪਰਦੇ ਇੱਕੋ ਆਕਾਰ ਦੇ ਸਨ ਅੱਠ ਹੱਥ ਲੰਬੇ ਅਤੇ ਚਾਰ ਹੱਥ ਚੌੜੇ।
10ਉਹਨਾਂ ਨੇ ਪੰਜ ਪਰਦੇ ਇੱਕ ਦੂਸਰੇ ਨਾਲ ਜੋੜੇ ਅਤੇ ਬਾਕੀ ਪੰਜਾਂ ਨਾਲ ਵੀ ਅਜਿਹਾ ਹੀ ਕੀਤਾ।
11ਅਤੇ ਉਸ ਨੇ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਏ ਅਤੇ ਇਸ ਤਰ੍ਹਾਂ ਹੀ ਉਸ ਪਰਦੇ ਦੀ ਸੰਜਾਫ਼ ਦੇ ਦੂਸਰੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਏ।