10ਉਹਨਾਂ ਨੇ ਕਿੱਕਰ ਦੀ ਲੱਕੜ ਦਾ ਮੇਜ਼ ਬਣਾਇਆ, ਦੋ ਹੱਥ ਲੰਮਾ, ਇੱਕ ਹੱਥ ਚੌੜਾ ਅਤੇ ਡੇਢ ਹੱਥ ਉੱਚਾ।
11ਫਿਰ ਉਹਨਾਂ ਨੇ ਉਸ ਨੂੰ ਸ਼ੁੱਧ ਸੋਨੇ ਨਾਲ ਮੜ੍ਹਿਆ ਅਤੇ ਇਸਦੇ ਦੁਆਲੇ ਸੋਨੇ ਦੀ ਬਨੇਰੀ ਬਣਾਈ।
12ਉਹਨਾਂ ਨੇ ਇਸਦੇ ਆਲੇ-ਦੁਆਲੇ ਇੱਕ ਹੱਥ ਚੌੜਾ ਕਿਨਾਰਾ ਵੀ ਬਣਾਇਆ ਅਤੇ ਉਸ ਨੇ ਸੋਨੇ ਦੀ ਬਨੇਰੀ ਕਿਨਾਰੀ ਦੇ ਚੁਫੇਰੇ ਬਣਾਈ।
13ਉਹਨਾਂ ਨੇ ਮੇਜ਼ ਲਈ ਸੋਨੇ ਦੇ ਚਾਰ ਕੜੇ ਸੁੱਟੇ ਅਤੇ ਉਹਨਾਂ ਨੂੰ ਚਾਰੇ ਕੋਨਿਆਂ ਵਿੱਚ ਬੰਨ੍ਹ ਦਿੱਤਾ, ਜਿੱਥੇ ਚਾਰ ਲੱਤਾਂ ਸਨ।
14ਮੇਜ਼ ਨੂੰ ਚੁੱਕਣ ਲਈ ਵਰਤੇ ਜਾਂਦੇ ਖੰਭਿਆਂ ਨੂੰ ਫੜਨ ਲਈ ਕੜਿਆਂ ਨੂੰ ਕਿਨਾਰਿਆ ਦੇ ਨੇੜੇ ਲਗਾਇਆ ਗਿਆ ਸੀ।