ਕੂਚ 37

ਉਸ ਨੇ ਉਸ ਨੂੰ ਅੰਦਰੋਂ ਅਤੇ ਬਾਹਰੋਂ ਸ਼ੁੱਧ ਸੋਨੇ ਨਾਲ ਮੜ੍ਹਿਆ ਅਤੇ ਇਸ ਦੇ ਦੁਆਲੇ ਸੋਨੇ ਦੀ ਢਾਲ਼ ਬਣਾਈ।

Exodus 37:2 (UKJV) And he overlaid it with pure gold within and without, and made a crown of gold to it round about.

1ਬਸਲਏਲ ਨੇ ਕਿੱਕਰ ਦੀ ਲੱਕੜ ਦਾ ਸੰਦੂਕ ਬਣਾਇਆ ਜੋ ਢਾਈ ਹੱਥ ਲੰਮਾ, ਡੇਢ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ।

2ਉਸ ਨੇ ਉਸ ਨੂੰ ਅੰਦਰੋਂ ਅਤੇ ਬਾਹਰੋਂ ਸ਼ੁੱਧ ਸੋਨੇ ਨਾਲ ਮੜ੍ਹਿਆ ਅਤੇ ਇਸ ਦੇ ਦੁਆਲੇ ਸੋਨੇ ਦੀ ਢਾਲ਼ ਬਣਾਈ।

3ਉਸ ਨੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਬਣਾਏ ਅਤੇ ਉਹਨਾਂ ਨੂੰ ਇਸਦੇ ਚਾਰੇ ਪੈਰਾਂ ਵਿੱਚ ਬੰਨ੍ਹ ਦਿੱਤਾ, ਇੱਕ ਪਾਸੇ ਦੋ ਕੜੇ ਅਤੇ ਦੂਜੇ ਪਾਸੇ ਦੋ ਕੜੇ ਸਨ।

4ਫਿਰ ਉਸਨੇ ਕਿੱਕਰ ਦੀ ਲੱਕੜ ਦੇ ਡੰਡੇ ਬਣਾਏ ਅਤੇ ਉਹਨਾਂ ਨੂੰ ਸੋਨੇ ਨਾਲ ਮੜ੍ਹਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.