ਕੂਚ 37

ਉਸ ਨੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਬਣਾਏ ਅਤੇ ਉਹਨਾਂ ਨੂੰ ਇਸਦੇ ਚਾਰੇ ਪੈਰਾਂ ਵਿੱਚ ਬੰਨ੍ਹ ਦਿੱਤਾ, ਇੱਕ ਪਾਸੇ ਦੋ ਕੜੇ ਅਤੇ ਦੂਜੇ ਪਾਸੇ ਦੋ ਕੜੇ ਸਨ।

Exodus 37:3 (UKJV) And he cast for it four rings of gold, to be set by the four corners of it; even two rings upon the one side of it, and two rings upon the other side of it.

1ਬਸਲਏਲ ਨੇ ਕਿੱਕਰ ਦੀ ਲੱਕੜ ਦਾ ਸੰਦੂਕ ਬਣਾਇਆ ਜੋ ਢਾਈ ਹੱਥ ਲੰਮਾ, ਡੇਢ ਹੱਥ ਚੌੜਾ ਅਤੇ ਡੇਢ ਹੱਥ ਉੱਚਾ ਸੀ।

2ਉਸ ਨੇ ਉਸ ਨੂੰ ਅੰਦਰੋਂ ਅਤੇ ਬਾਹਰੋਂ ਸ਼ੁੱਧ ਸੋਨੇ ਨਾਲ ਮੜ੍ਹਿਆ ਅਤੇ ਇਸ ਦੇ ਦੁਆਲੇ ਸੋਨੇ ਦੀ ਢਾਲ਼ ਬਣਾਈ।

3ਉਸ ਨੇ ਉਸ ਦੇ ਲਈ ਸੋਨੇ ਦੇ ਚਾਰ ਕੜੇ ਬਣਾਏ ਅਤੇ ਉਹਨਾਂ ਨੂੰ ਇਸਦੇ ਚਾਰੇ ਪੈਰਾਂ ਵਿੱਚ ਬੰਨ੍ਹ ਦਿੱਤਾ, ਇੱਕ ਪਾਸੇ ਦੋ ਕੜੇ ਅਤੇ ਦੂਜੇ ਪਾਸੇ ਦੋ ਕੜੇ ਸਨ।

4ਫਿਰ ਉਸਨੇ ਕਿੱਕਰ ਦੀ ਲੱਕੜ ਦੇ ਡੰਡੇ ਬਣਾਏ ਅਤੇ ਉਹਨਾਂ ਨੂੰ ਸੋਨੇ ਨਾਲ ਮੜ੍ਹਿਆ।

5ਅਤੇ ਉਸਨੇ ਚੋਬਾਂ ਨੂੰ ਸੰਦੂਕ ਦੇ ਪਾਸਿਆਂ ਦੇ ਕੜਿਆਂ ਵਿੱਚ ਇਸ ਨੂੰ ਚੁੱਕਣ ਲਈ ਪਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.