ਕੂਚ 38

ਅਤੇ ਇਸ ਤਰ੍ਹਾਂ ਦੂਜੇ ਪਾਸੇ ਲਈ ਸੀ ਅਰਥਾਤ ਵਿਹੜੇ ਦੇ ਫਾਟਕ ਦੇ ਦੋਵੇਂ ਪਾਸੇ ਪੰਦਰਾਂ-ਪੰਦਰਾਂ ਹੱਥ ਦੇ ਪਰਦੇ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ।

Exodus 38:15 (UKJV) And for the other side of the court gate, on this hand and that hand, were hangings of fifteen cubits; their pillars three, and their sockets three.

13ਪੂਰਬੀ ਸਿਰਾ, ਸੂਰਜ ਚੜ੍ਹਨ ਵੱਲ, ਵੀ ਪੰਜਾਹ ਹੱਥ ਚੌੜਾ ਸੀ।

14ਦਰਵਾਜ਼ੇ ਦੇ ਇੱਕ ਪਾਸੇ ਦੇ ਪਰਦੇ ਪੰਦਰਾਂ ਹੱਥ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆ ਤਿੰਨ ਸਨ।

15ਅਤੇ ਇਸ ਤਰ੍ਹਾਂ ਦੂਜੇ ਪਾਸੇ ਲਈ ਸੀ ਅਰਥਾਤ ਵਿਹੜੇ ਦੇ ਫਾਟਕ ਦੇ ਦੋਵੇਂ ਪਾਸੇ ਪੰਦਰਾਂ-ਪੰਦਰਾਂ ਹੱਥ ਦੇ ਪਰਦੇ ਸਨ ਅਤੇ ਉਨ੍ਹਾਂ ਦੀਆਂ ਥੰਮ੍ਹੀਆਂ ਤਿੰਨ ਅਤੇ ਉਨ੍ਹਾਂ ਦੀਆਂ ਚੀਥੀਆਂ ਤਿੰਨ ਸਨ।

16ਵਿਹੜੇ ਦੇ ਆਲੇ-ਦੁਆਲੇ ਦੇ ਸਾਰੇ ਪਰਦੇ ਬਾਰੀਕ ਮਰੋੜੇ ਹੋਏ ਵੱਧੀਆ ਸੂਤੀ ਦੇ ਸਨ।

17ਅਤੇ ਥੰਮੀਆਂ ਦੀਆਂ ਚੀਥੀਆਂ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ। ਥੰਮ੍ਹੀਆਂ ਉੱਤੇ ਕੁੰਡੀਆਂ ਚਾਂਦੀ ਦੇ ਸਨ, ਅਤੇ ਉਹਨਾਂ ਦੇ ਸਿਖਰ ਚਾਂਦੀ ਨਾਲ ਮੜ੍ਹੇ ਹੋਏ ਸਨ; ਇਸ ਲਈ ਵਿਹੜੇ ਦੀਆਂ ਸਾਰੀਆਂ ਚੌਂਕਾਂ ਉੱਤੇ ਚਾਂਦੀ ਦੀਆਂ ਪੱਟੀਆਂ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.