ਕੂਚ 38

ਵਿਹੜੇ ਦੇ ਦਰਵਾਜ਼ੇ ਲਈ ਪਰਦਾ ਨੀਲੇ, ਬੈਂਗਣੀ ਅਤੇ ਲਾਲ ਰੰਗ ਦੇ ਧਾਗੇ ਅਤੇ ਬਾਰੀਕ ਮਰੋੜੇ ਵਧੀਆ ਸੂਤੀ ਦਾ ਬਣਿਆ ਹੋਇਆ ਸੀ, ਅਤੇ ਉਸ ਉੱਪਰ ਕਢਾਈ ਹੋਈ ਸੀ। ਉਹ ਵੀਹ ਹੱਥ ਲੰਮਾ ਸੀ ਅਤੇ ਵਿਹੜੇ ਦੇ ਪਰਦਿਆਂ ਵਾਂਗ ਪੰਜ ਹੱਥ ਉੱਚਾ ਸੀ।

Exodus 38:18 (UKJV) And the hanging for the gate of the court was needlework, of blue, and purple, and scarlet, and fine twined linen: and twenty cubits was the length, and the height in the breadth was five cubits, answerable to the hangings of the court.

16ਵਿਹੜੇ ਦੇ ਆਲੇ-ਦੁਆਲੇ ਦੇ ਸਾਰੇ ਪਰਦੇ ਬਾਰੀਕ ਮਰੋੜੇ ਹੋਏ ਵੱਧੀਆ ਸੂਤੀ ਦੇ ਸਨ।

17ਅਤੇ ਥੰਮੀਆਂ ਦੀਆਂ ਚੀਥੀਆਂ ਪਿੱਤਲ ਦੀਆਂ ਸਨ ਅਤੇ ਥੰਮ੍ਹੀਆਂ ਦੇ ਕੁੰਡੇ ਅਤੇ ਕੜੇ ਚਾਂਦੀ ਦੇ ਸਨ। ਥੰਮ੍ਹੀਆਂ ਉੱਤੇ ਕੁੰਡੀਆਂ ਚਾਂਦੀ ਦੇ ਸਨ, ਅਤੇ ਉਹਨਾਂ ਦੇ ਸਿਖਰ ਚਾਂਦੀ ਨਾਲ ਮੜ੍ਹੇ ਹੋਏ ਸਨ; ਇਸ ਲਈ ਵਿਹੜੇ ਦੀਆਂ ਸਾਰੀਆਂ ਚੌਂਕਾਂ ਉੱਤੇ ਚਾਂਦੀ ਦੀਆਂ ਪੱਟੀਆਂ ਸਨ।

18ਵਿਹੜੇ ਦੇ ਦਰਵਾਜ਼ੇ ਲਈ ਪਰਦਾ ਨੀਲੇ, ਬੈਂਗਣੀ ਅਤੇ ਲਾਲ ਰੰਗ ਦੇ ਧਾਗੇ ਅਤੇ ਬਾਰੀਕ ਮਰੋੜੇ ਵਧੀਆ ਸੂਤੀ ਦਾ ਬਣਿਆ ਹੋਇਆ ਸੀ, ਅਤੇ ਉਸ ਉੱਪਰ ਕਢਾਈ ਹੋਈ ਸੀ। ਉਹ ਵੀਹ ਹੱਥ ਲੰਮਾ ਸੀ ਅਤੇ ਵਿਹੜੇ ਦੇ ਪਰਦਿਆਂ ਵਾਂਗ ਪੰਜ ਹੱਥ ਉੱਚਾ ਸੀ।

19ਉਨ੍ਹਾਂ ਦੀਆਂ ਥੰਮ੍ਹੀਆਂ ਚਾਰ ਅਤੇ ਉਹਨਾਂ ਦੀਆਂ ਚੀਥੀਆਂ ਚਾਰ ਪਿੱਤਲ ਦੀਆਂ ਸਨ, ਅਤੇ ਉਹਨਾਂ ਦੇ ਸਿਰੇ ਚਾਂਦੀ ਦੇ ਮੜੇ ਹੋਏ ਅਤੇ ਉਹਨਾਂ ਦੇ ਕੜੇ ਵੀ ਚਾਂਦੀ ਦੇ ਸਨ।

20ਡੇਰੇ ਅਤੇ ਆਲੇ-ਦੁਆਲੇ ਦੇ ਵਿਹੜੇ ਦੀਆਂ ਸਾਰੀਆਂ ਕਿੱਲੀਆਂ ਪਿੱਤਲ ਦੀਆ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.