20ਡੇਰੇ ਅਤੇ ਆਲੇ-ਦੁਆਲੇ ਦੇ ਵਿਹੜੇ ਦੀਆਂ ਸਾਰੀਆਂ ਕਿੱਲੀਆਂ ਪਿੱਤਲ ਦੀਆ ਸਨ।
21ਇਹ ਤੰਬੂ, ਨੇਮ ਦੇ ਤੰਬੂ ਲਈ ਵਰਤੀ ਗਈ ਸਮੱਗਰੀ ਦੀ ਮਾਤਰਾ ਹੈ, ਜੋ ਮੋਸ਼ੇਹ ਦੇ ਹੁਕਮ ਅਨੁਸਾਰ ਲੇਵੀਆਂ ਦੁਆਰਾ ਹਾਰੋਨ ਦੇ ਪੁੱਤਰ ਈਥਾਮਾਰ, ਜਾਜਕ ਦੀ ਅਗਵਾਈ ਵਿੱਚ ਤਿਆਰ ਕੀਤੀ ਗਈ ਸੀ।
22ਸੋ ਹੂਰ ਦੇ ਪੋਤਰੇ ਅਤੇ ਊਰੀ ਦੇ ਪੁੱਤਰ ਬਸਲਏਲ ਨੇ ਜਿਹੜਾ ਯਹੂਦਾਹ ਦੇ ਗੋਤ ਦਾ ਸੀ ਜੋ ਕੁਝ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ ਬਣਾਇਆ।
23ਉਸ ਦੇ ਨਾਲ ਦਾਨ ਦੇ ਗੋਤ ਵਿੱਚੋਂ ਅਹੀਸਾਮਾਕ ਦਾ ਪੁੱਤਰ ਆਹਾਲੀਆਬ ਸੀ, ਉਹ ਨਿਪੁੰਨ ਕਾਰੀਗਰ, ਅਤੇ ਨੀਲੇ, ਬੈਂਗਣੀ ਅਤੇ ਕਿਰਮਚੀ ਸੂਤ ਅਤੇ ਵੱਧੀਆ ਸੂਤੀ ਵਿੱਚ ਇੱਕ ਕਢਾਈ ਕਰਨ ਵਾਲਾ ਸੀ।
24ਪਵਿੱਤਰ ਸਥਾਨ ਦੀ ਉਸਾਰੀ ਲਈ ਦਾਨ ਕੀਤੇ ਗਏ ਸੋਨੇ ਦੀ ਮਾਤਰਾ ਪਵਿੱਤਰ ਸਥਾਨ ਦੇ ਭਾਰ ਦੇ ਅਨੁਸਾਰ ਇੱਕ ਹਜ਼ਾਰ ਦੋ ਕਿਲੋਗ੍ਰਾਮ ਸੀ।