ਕੂਚ 39

ਵਿਹੜੇ ਦੇ ਪਰਦੇ ਇਸ ਦੀਆਂ ਚੌਂਕੀਆਂ ਅਤੇ ਨੀਹਾਂ ਸਮੇਤ, ਅਤੇ ਵਿਹੜੇ ਦੇ ਪ੍ਰਵੇਸ਼ ਦੁਆਰ ਲਈ ਪਰਦੇ; ਵਿਹੜੇ ਲਈ ਰੱਸੇ ਅਤੇ ਤੰਬੂ ਦੀਆਂ ਕਿੱਲੀਆਂ; ਡੇਰੇ, ਮੰਡਲੀ ਦੇ ਤੰਬੂ ਦਾ ਸਾਰਾ ਸਮਾਨ;

Exodus 39:40 (UKJV) The hangings of the court, his pillars, and his sockets, and the hanging for the court gate, his cords, and his pins, and all the vessels of the service of the tabernacle, for the tent of the congregation,

38ਸੋਨੇ ਦੀ ਜਗਵੇਦੀ, ਮਸਹ ਕਰਨ ਵਾਲਾ ਤੇਲ, ਸੁਗੰਧਿਤ ਧੂਪ ਅਤੇ ਤੰਬੂ ਦੇ ਪ੍ਰਵੇਸ਼ ਦੁਆਰ ਦੇ ਦਰਵਾਜ਼ੇ ਲਈ ਪਰਦਾ;

39ਪਿੱਤਲ ਦੀ ਜਗਵੇਦੀ, ਇਸ ਦੀ ਪਿੱਤਲ ਦੀ ਝੰਜਰੀ, ਉਸ ਦੀਆਂ ਚੋਬਾਂ ਸਣੇ ਸਾਰਾ ਸਮਾਨ; ਹੌਦ ਅਤੇ ਉਸ ਦੀ ਚੌਕੀ;

40ਵਿਹੜੇ ਦੇ ਪਰਦੇ ਇਸ ਦੀਆਂ ਚੌਂਕੀਆਂ ਅਤੇ ਨੀਹਾਂ ਸਮੇਤ, ਅਤੇ ਵਿਹੜੇ ਦੇ ਪ੍ਰਵੇਸ਼ ਦੁਆਰ ਲਈ ਪਰਦੇ; ਵਿਹੜੇ ਲਈ ਰੱਸੇ ਅਤੇ ਤੰਬੂ ਦੀਆਂ ਕਿੱਲੀਆਂ; ਡੇਰੇ, ਮੰਡਲੀ ਦੇ ਤੰਬੂ ਦਾ ਸਾਰਾ ਸਮਾਨ;

41ਅਤੇ ਪਵਿੱਤਰ ਅਸਥਾਨ ਵਿੱਚ ਸੇਵਾ ਕਰਨ ਲਈ ਪਹਿਨੇ ਜਾਣ ਵਾਲੇ ਬੁਣੇ ਹੋਏ ਕੱਪੜੇ, ਹਾਰੋਨ ਜਾਜਕ ਲਈ ਪਵਿੱਤਰ ਕੱਪੜੇ ਅਤੇ ਜਾਜਕ ਵਜੋਂ ਸੇਵਾ ਕਰਨ ਵੇਲੇ ਉਸਦੇ ਪੁੱਤਰਾਂ ਲਈ ਕੱਪੜੇ।

42ਇਸਰਾਏਲੀਆਂ ਨੇ ਸਾਰਾ ਕੰਮ ਉਵੇਂ ਹੀ ਕੀਤਾ ਸੀ ਜਿਵੇਂ ਕਿ ਯਾਹਵੇਹ ਨੇ ਮੋਸ਼ੇਹ ਨੂੰ ਹੁਕਮ ਦਿੱਤਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.