24ਰਸਤੇ ਵਿੱਚ ਇੱਕ ਨਿਵਾਸ ਸਥਾਨ ਤੇ ਜਿੱਥੇ ਉਹ ਠਹਿਰੇ ਸੀ ਉੱਥੇ ਯਾਹਵੇਹ ਮੋਸ਼ੇਹ ਨੂੰ ਮਿਲਿਆ ਅਤੇ ਉਸਨੂੰ ਮਾਰਨਾ ਚਾਹਿਆ।
25ਪਰ ਜ਼ਿਪੋਰਾਹ ਨੇ ਇੱਕ ਤਿੱਖਾ ਚਾਕੂ ਲਿਆ, ਆਪਣੇ ਪੁੱਤਰ ਦੀ ਖੱਲੜੀ ਵੱਢ ਦਿੱਤੀ ਅਤੇ ਇਸ ਨਾਲ ਮੋਸ਼ੇਹ ਦੇ ਪੈਰਾਂ ਨੂੰ ਛੂਹਿਆ ਅਤੇ ਕਿਹਾ, “ਯਕੀਨਨ ਤੂੰ ਮੇਰੇ ਲਈ ਲਹੂ ਦਾ ਲਾੜਾ ਹੈ।”
26ਇਸ ਲਈ ਯਾਹਵੇਹ ਨੇ ਉਸਨੂੰ ਇਕੱਲਾ ਛੱਡ ਦਿੱਤਾ। (ਉਸ ਸਮੇਂ ਉਸਨੇ ਸੁੰਨਤ ਦਾ ਹਵਾਲਾ ਦਿੰਦੇ ਹੋਏ “ਖੂਨ ਦਾ ਲਾੜਾ” ਕਿਹਾ।)
27ਯਾਹਵੇਹ ਨੇ ਹਾਰੋਨ ਨੂੰ ਕਿਹਾ, “ਮੋਸ਼ੇਹ ਨੂੰ ਮਿਲਣ ਲਈ ਉਜਾੜ ਵਿੱਚ ਜਾ।” ਇਸ ਲਈ ਉਹ ਪਰਮੇਸ਼ਵਰ ਦੇ ਪਹਾੜ ਉੱਤੇ ਮੋਸ਼ੇਹ ਨੂੰ ਮਿਲਿਆ ਅਤੇ ਉਸਨੂੰ ਚੁੰਮਿਆ।
28ਤਦ ਮੋਸ਼ੇਹ ਨੇ ਹਾਰੋਨ ਨੂੰ ਉਹ ਸਭ ਕੁਝ ਦੱਸਿਆ ਜੋ ਯਾਹਵੇਹ ਨੇ ਉਸਨੂੰ ਕਹਿਣ ਲਈ ਭੇਜਿਆ ਸੀ ਅਤੇ ਉਹਨਾਂ ਸਾਰੀਆਂ ਨਿਸ਼ਾਨੀਆਂ ਬਾਰੇ ਵੀ ਜੋ ਉਸਨੇ ਉਸਨੂੰ ਕਰਨ ਦਾ ਹੁਕਮ ਦਿੱਤਾ ਸੀ।