28ਤਦ ਮੋਸ਼ੇਹ ਨੇ ਹਾਰੋਨ ਨੂੰ ਉਹ ਸਭ ਕੁਝ ਦੱਸਿਆ ਜੋ ਯਾਹਵੇਹ ਨੇ ਉਸਨੂੰ ਕਹਿਣ ਲਈ ਭੇਜਿਆ ਸੀ ਅਤੇ ਉਹਨਾਂ ਸਾਰੀਆਂ ਨਿਸ਼ਾਨੀਆਂ ਬਾਰੇ ਵੀ ਜੋ ਉਸਨੇ ਉਸਨੂੰ ਕਰਨ ਦਾ ਹੁਕਮ ਦਿੱਤਾ ਸੀ।
29ਅਤੇ ਮੋਸ਼ੇਹ ਅਤੇ ਹਾਰੋਨ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ ਨੂੰ ਇਕੱਠਾ ਕੀਤਾ।
30ਅਤੇ ਹਾਰੋਨ ਨੇ ਉਹਨਾਂ ਨੂੰ ਉਹ ਸਭ ਕੁਝ ਦੱਸ ਦਿੱਤਾ ਜੋ ਯਾਹਵੇਹ ਨੇ ਮੋਸ਼ੇਹ ਨੂੰ ਕਿਹਾ ਸੀ। ਉਸਨੇ ਲੋਕਾਂ ਅੱਗੇ ਚਮਤਕਾਰ ਵੀ ਕੀਤੇ,
31ਅਤੇ ਉਹਨਾਂ ਨੇ ਵਿਸ਼ਵਾਸ ਵੀ ਕੀਤਾ ਅਤੇ ਜਦੋਂ ਉਹਨਾਂ ਨੇ ਸੁਣਿਆ ਕਿ ਯਾਹਵੇਹ ਇਸਰਾਏਲ ਬਾਰੇ ਚਿੰਤਤ ਹੈ ਅਤੇ ਉਹਨਾਂ ਦੇ ਦੁੱਖ ਨੂੰ ਦੇਖਿਆ ਹੈ, ਤਾਂ ਉਹਨਾਂ ਨੇ ਮੱਥਾ ਟੇਕਿਆ ਅਤੇ ਅਰਾਧਨਾ ਕੀਤੀ।